ਹੁਣੇ ਹੁਣੇ ਮੌਸਮ ਵਿਭਾਗ ਨੇ ਪੰਜਾਬ ਲਈ ਦਿੱਤੀ ਇਹ ਵੱਡੀ ਚੇਤਾਵਨੀ

ਪੰਜਾਬ ਵਿਚ ਅੱਜ ਸਵੇਰੇ ਤੋਂ ਹੋ ਰਹੇ ਤੀਬਰ ਮੀਂਹ ਨੇ ਲੋਕਾਂ ਦੀ ਜ਼ਿੰਦਗੀ ਔਖੀ ਕਰ ਦਿੱਤੀ ਹੈ। ਕਈ ਇਲਾਕਿਆਂ ਦੀਆਂ ਸੜਕਾਂ ਪਾਣੀ ਨਾਲ ਭਰ ਗਈਆਂ ਹਨ, ਜਿਸ ਕਾਰਨ ਆਵਾਜਾਈ ਵਿੱਚ ਵੱਡੀ ਰੁਕਾਵਟ ਆਈ ਹੈ।

ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਦੱਸਿਆ ਹੈ ਕਿ ਅੱਜ ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਜਲੰਧਰ ਅਤੇ ਐਸ.ਬੀ.ਐਸ. ਨਗਰ ’ਚ ਮੀਂਹ ਨਾਲ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿ.ਮੀ. ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ।

ਇਸ ਤੋਂ ਇਲਾਵਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਆਦਿ ਜ਼ਿਲ੍ਹਿਆਂ ਲਈ ਵੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

ਪਟਿਆਲਾ, ਰਾਜਪੁਰਾ, ਡੇਰਾਬੱਸੀ, ਮੋਹਾਲੀ ਅਤੇ ਚੰਡੀਗੜ੍ਹ ’ਚ ਦਰਮਿਆਨੀ ਮੀਂਹ ਹੋ ਸਕਦੀ ਹੈ, ਜਦਕਿ ਇਨ੍ਹਾਂ ਇਲਾਕਿਆਂ ਵਿਚ ਵੀ ਹਵਾਵਾਂ ਦੇ ਨਾਲ ਅਸਮਾਨੀ ਬਿਜਲੀ ਚਮਕਣ ਦੀ ਉਮੀਦ ਹੈ।

ਬੁਢਲਾਡਾ, ਲਹਿਰਾ, ਸੁਨਾਮ, ਸੰਗਰੂਰ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਸਮਾਣਾ, ਨਾਭਾ, ਅਮਲੋਹ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ ਅਤੇ ਨੰਗਲ ਸਮੇਤ ਕਈ ਹੋਰ ਇਲਾਕਿਆਂ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ।