BREAKING NEWS
Search

ਹੁਣੇ ਹੁਣੇ ਵਾਪਰਿਆ ਕਹਿਰ ਮਚੀ ਭਾਰੀ ਤਬਾਹੀ 3 ਮੰਜਿਲਾਂ ਇਮਾਰਤ ਡਿੱਗੀ ਬਚਾਅ ਕਾਰਜ ਜੋਰਾਂ ਤੇ ਜਾਰੀ

ਆਈ ਤਾਜ਼ਾ ਵੱਡੀ ਖਬਰ 

ਜਦੋਂ ਵੀ ਕੋਈ ਹਾਦਸਾ ਵਾਪਰਦਾ ਹੈ ਤਾਂ ਇਹ ਹਾਦਸਾ ਤਬਾਹੀ ਜ਼ਰੂਰ ਕਰਦਾ ਹੈ । ਹਾਦਸਾ ਸ਼ਬਦ ਬੇਸ਼ੱਕ ਛੋਟਾ ਜਿਹਾ ਹੈ ਪਰ ਜਦੋਂ ਵੀ ਵਾਪਰਦਾ ਹੈ ਕਿਸੇ ਨਾ ਕਿਸੇ ਦਾ ਨੁਕਸਾਨ ਜ਼ਰੂਰ ਕਰਕੇ ਜਾਂਦਾ ਹੈ । ਕਦੇ ਕਿਸੇ ਦੀ ਜਾਨ ਚਲੀ ਜਾਂਦੀ ਹੈ ਤੇ ਕਦੇ ਕਿਸੇ ਦੀ ਜ਼ਿੰਦਗੀ ਦੀ ਕਮਾਈ ਹੋਈ ਸਾਰੀ ਕਮਾਈ ਇਨ੍ਹਾਂ ਹਾਦਸਿਆਂ ਦੌਰਾਨ ਨਸ਼ਟ ਹੋ ਜਾਂਦੀ ਹੈ । ਦੇਸ਼ ਦੇ ਵਿੱਚ ਹਾਦਸੇ ਹਰ ਰੋਜ਼ ਕਿਸੇ ਨਾ ਕਿਸੇ ਰੂਪ ਵਿੱਚ ਵਾਪਰਦੇ ਹਨ । ਕਈ ਵਾਰ ਕੁਝ ਹਾਦਸੇ ਏਨੀ ਭਿਆਨਕ ਹੁੰਦੇ ਨੇ ਕਿ ਜਿਸ ਨੂੰ ਵੇਖ ਕੇ ਰੂਹ ਤੱਕ ਕੰਬ ਉੱਠਦੀ ਹੈ । ਅਜਿਹਾ ਹੀ ਰੂਹ ਕੰਬਾਊ ਹਾਦਸਾ ਵਾਪਰਿਆ ਹੈ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿੱਚ ।

ਦਰਅਸਲ ਦਿੱਲੀ ਦੇ ਵਿਚ ਅਜਿਹੀ ਤਬਾਹੀ ਮਚੀ ਹੈ ਜਿਸ ਦੇ ਚੱਲਦੇ ਤਿੰਨ ਮੰਜ਼ਿਲਾ ਇਮਾਰਤ ਥੱਲੇ ਡਿੱਗ ਗਈ । ਜਿਸ ਦੇ ਵਿਚ ਕਈ ਲੋਕ ਫਸੇ ਹੋਣ ਦੇ ਖ਼ਦਸ਼ੇ ਜਤਾਏ ਜਾ ਰਹੇ ਹਨ । ਦੇਸ਼ ਦੀ ਰਾਜਧਾਨੀ ਦਿੱਲੀ ਦੇ ਮਲਕਾ ਗੰਜ ਇਲਾਕੇ ਦੇ ਵਿੱਚ ਇਹ ਵੱਡਾ ਹਾਦਸਾ ਵਾਪਰਿਆ ਹੈ । ਜਿੱਥੇ ਤਿੰਨ ਮੰਜ਼ਿਲਾ ਇਮਾਰਤ ਢਹਿ ਢੇਰੀ ਹੋ ਚੁੱਕੀ ਹੈ ਕਈ ਲੋਕ ਮਲਬੇ ਦੇ ਹੇਠਾਂ ਦੱਬੇ ਹੋਣ ਦੇ ਖ਼ਦਸ਼ੇ ਜਤਾਏ ਜਾ ਰਹੇ ਹਨ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਬਚਾਅ ਕਾਰਜਾਂ ਦੀਆਂ ਟੀਮਾਂ ਨੂੰ ਬੁਲਾਇਆ ਗਿਆ ਜਿਨ੍ਹਾਂ ਦੇ ਵੱਲੋਂ ਬਚਾਅ ਕਾਰਜ ਜਾਰੀ ਹਨ ।

ਇਸ ਘਟਨਾ ਦੇ ਵਾਪਰਨ ਤੋਂ ਬਾਅਦ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ । ਬਚਾਅ ਕਾਰਜਾਂ ਦੀਆਂ ਟੀਮਾਂ ਵੀ ਲਗਾਤਾਰ ਕੰਮ ਕਰ ਰਹੀਆਂ ਨੇ ਤੇ ਉਨ੍ਹਾਂ ਦੇ ਵੱਲੋਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਖ਼ਰ ਇਸ ਬਿਲਡਿੰਗ ਦੇ ਮਲਬੇ ਹੇਠਾਂ ਕਿੰਨੇ ਲੋਕ ਫਸੇ ਹੋਏ ਹਨ । ਜਾਨੀ ਨੁਕਸਾਨ ਬਾਰੇ ਅਜੇ ਕੁਝ ਸਾਫ ਨਹੀਂ ਹੋਇਆ । ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਸਿਆਸੀ ਮੰਤਰੀਆਂ ਦੇ ਵੱਲੋਂ ਇਸ ਤੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ।

ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਇਸ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਜੋ ਲੋਕ ਇਸ ਪੂਰੀ ਘਟਨਾ ਦੌਰਾਨ ਜ਼ਖ਼ਮੀ ਹੋਏ ਨੇ ਉਹਨਾਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ ਅਤੇ ਲਗਾਤਾਰ ਹੀ ਬਚਾਅ ਕਾਰਜ ਕੀਤੇ ਜਾ ਰਹੇ ਹਨ ।