BREAKING NEWS
Search

ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆ ਗਈ ਵੱਡੀ ਖਬਰ – ਅਦਾਲਤ ਚੋ ਜਾਰੀ ਹੋ ਗਿਆ ਇਹ ਹੁਕਮ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿੱਥੇ ਪੰਜਾਬ ਦੀ ਸਿਆਸਤ ਪੂਰੀ ਗਰਮਾਈ ਹੋਈ ਹੈ, ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਉਨ੍ਹਾਂ ਦੀ ਪਾਰਟੀ ਨੂੰ ਜਿੱਤ ਹਾਸਲ ਹੋ ਸਕੇ। ਕਿਉਕਿ ਅਗਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਹੀ ਘੱਟ ਸਮਾਂ ਰਹਿ ਗਿਆ ਹੈ। ਜਿਸ ਨੂੰ ਵੇਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਚੋਣ ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤੇ ਜਾ ਰਹੇ ਹਨ। ਜਿਥੇ ਆਮ ਆਦਮੀ ਪਾਰਟੀ ਵਿਚ ਅਜੇ ਤੱਕ ਮੁੱਖ ਮੰਤਰੀ ਦੇ ਚਿਹਰੇ ਦੇ ਨਾਮ ਦਾ ਸ-ਪ-ਸ਼-ਟੀ-ਕ-ਰ-ਨ ਸਾਹਮਣੇ ਨਹੀਂ ਆਇਆ ਹੈ। ਉਥੇ ਵੀ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ-ਕਲੇਸ਼ ਅਜੇ ਤੱਕ ਜਾਰੀ ਹੈ।

ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੀ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦਾ ਹੈ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਅਦਾਲਤ ਵਿਚੋਂ ਇਹ ਹੁਕਮ ਜਾਰੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 2009 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਹੁਸ਼ਿਆਰਪੁਰ ਦੀ ਅਦਾਲਤ ਵਿਚ ਬਲਵੰਤ ਸਿੰਘ ਖੇੜਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਨ੍ਹਾਂ ਦੇ ਬੇਟੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਦੇ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ।

ਜਿੱਥੇ ਸ਼ਿਕਾਇਤ ਕਰਤਾ ਵੱਲੋਂ ਸ਼ਿਕਾਇਤ ਵਿਚ ਆਖਿਆ ਗਿਆ ਸੀ ਕਿ ਉਨ੍ਹਾਂ ਵੱਲੋਂ ਦਰਜ ਕਰਵਾਇਆ ਗਿਆ ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ-ਵੱਖ ਪਾਰਟੀ ਸੰਵਿਧਾਨ ਨੂੰ ਲੈ ਕੇ ਦਰਜ ਕਰਾਇਆ ਗਿਆ ਹੈ। ਜਿੱਥੇ 2019 ਵਿੱਚ ਅਦਾਲਤ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸੁਖਬੀਰ ਸਿੰਘ ਬਾਦਲ ਅਤੇ ਡਾਕਟਰ ਦਲਜੀਤ ਚੀਮਾ ਨੂੰ ਜਾਰੀ ਕੀਤੇ ਗਏ ਸਨ ਅਤੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਉੱਥੇ ਹੀ ਡਾਕਟਰ ਦਲਜੀਤ ਸਿੰਘ ਚੀਮਾ ਇਸ ਮਾਮਲੇ ਵਿੱਚ ਜਮਾਨਤ ਤੇ ਬਾਹਰ ਹਨ।

ਇਸ ਮਾਮਲੇ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਪੇਸ਼ ਹੋ ਚੁੱਕੇ ਹਨ ਅਤੇ ਦਲਜੀਤ ਸਿੰਘ ਚੀਮਾ ਵੀ ਪੇਸ਼ ਹੋ ਚੁੱਕੇ ਹਨ ਤੇ ਵੱਡੇ ਬਾਦਲ ਸਾਬ੍ਹ ਨੂੰ ਹਾਈ ਕੋਰਟ ਵੱਲੋਂ ਪੇਸ਼ੀ ਤੋਂ ਛੋਟ ਦਿੱਤੀ ਗਈ ਸੀ। ਉੱਥੇ ਹੀ ਹੁਣ ਅਦਾਲਤ ਵੱਲੋਂ 28 ਨਵੰਬਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।