BREAKING NEWS
Search

ਹੁਣੇ ਹੁਣੇ ਹਸਪਤਾਲ ਚ ਦਾਖਲ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੂੰ ਲੈਕੇ ਆਈ ਇਹ ਤਾਜ਼ਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿਚ ਆ ਗਏ। ਉਥੇ ਹੀ ਦੁਨੀਆ ਦੀਆਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਵੀ ਇਸ ਦੀ ਚਪੇਟ ਵਿਚ ਆਈਆਂ ਸਨ। ਅਮਰੀਕਾ ਵਿਚ ਜਿੱਥੇ ਕੋਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਸ਼ਵ ਵਿਚ ਸਭ ਤੋਂ ਜ਼ਿਆਦਾ ਹੈ। ਉੱਥੇ ਹੀ ਭਾਰਤ ਵਿੱਚ ਵੀ ਮਰੀਜ਼ਾਂ ਦੀ ਗਿਣਤੀ ਦੂਜੇ ਨੰਬਰ ਉੱਪਰ ਆਉਂਦੀ ਹੈ। ਜਿੱਥੇ ਭਾਰਤ ਵਿਚ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਟੀਕਾਕਰਨ ਮੁਹਿੰਮ ਨੂੰ ਵੀ ਸ਼ੁਰੂ ਕਰ ਦਿੱਤਾ ਗਿਆ ਸੀ ਜਿਸ ਸਦਕਾ ਬਹੁਤ ਸਾਰੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕਦਾ ਹੈ। ਉਥੇ ਹੀ ਭਾਰਤ ਵਿਚ ਰਾਜਨੀਤਿਕ ਜਗਤ ਦੀਆਂ ਬਹੁਤ ਸਾਰੀਆਂ ਅਜਿਹੀਆਂ ਖ਼ਾਸ ਸ਼ਖ਼ਸੀਅਤਾਂ ਹਨ ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਹਸਪਤਾਲ ਵਿੱਚ ਦਾਖਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਲੈ ਕੇ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜਿੱਥੇ ਉਨ੍ਹਾਂ ਦੀ ਸਿਹਤ ਖਰਾਬ ਹੋਣ ਦੇ ਕਾਰਨ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਥੇ ਹੀ ਉਨ੍ਹਾਂ ਦੇ ਸਾਰੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਵੀ ਅਰਦਾਸ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰਾਂ ਵੱਲੋਂ ਆਖਿਆ ਗਿਆ ਸੀ ਕੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।

ਕਿਉਂਕਿ ਡਾਕਟਰਾਂ ਦੀ ਸਲਾਹ ਅਨੁਸਾਰ ਹੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਕਿਊਕਿ ਬੂਖਾਰ ਦੀ ਚਪੇਟ ਵਿੱਚ ਆਉਣ ਕਾਰਨ ਉਹ ਕਾਫੀ ਕਮਜ਼ੋਰੀ ਮਹਿਸੂਸ ਕਰ ਰਹੇ ਸਨ ਜਿਸ ਦੇ ਚਲਦੇ ਹੋਏ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਜਿਥੇ 4 ਮਾਰਚ ਅਤੇ 3 ਅਪ੍ਰੈਲ ਨੂੰ ਕਰੋਨਾ ਦੀਆਂ ਦੋਨੋ ਖੁਰਾਕਾ ਲਈਆਂ ਗਈਆਂ ਸਨ। ਉੱਥੇ ਹੀ ਉਨ੍ਹਾਂ ਨੂੰ ਇਸ ਸਾਲ ਅਪ੍ਰੈਲ ਮਹੀਨੇ ਵਿੱਚ ਕਰੋਨਾ ਦੀ ਚਪੇਟ ਵਿੱਚ ਆਉਣ ਦੇ ਕਾਰਨ ਹਸਪਤਾਲ ਦਾਖਲ ਕਰਾਇਆ ਗਿਆ ਸੀ।

ਠੀਕ ਹੋਣ ਉਪਰੰਤ ਜਦੋਂ ਛੁੱਟੀ ਦੇ ਦਿੱਤੀ ਗਈ ਸੀ ਉਸ ਤੋਂ ਬਾਅਦ ਮਈ ਵਿੱਚ ਵੀ ਇੱਕ ਵਾਰ ਫਿਰ ਬੀਮਾਰ ਹੋਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਸੀ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਿਹਤ ਨੂੰ ਲੈ ਕੇ ਉਹਨਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਟਵੀਟ ਕਰ ਕੇ ਕਿਹਾ ਗਿਆ ਹੈ ਕਿ ਮੈਂ ਡਾਕਟਰ ਮਨਮੋਹਨ ਸਿੰਘ ਜੀ ਦੀ ਚੰਗੀ ਸਿਹਤ ਅਤੇ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।