ਹੁਣੇ ਹੁਣੇ ਆਈ ਤਾਜਾ ਵੱਡੀ ਖਬਰ
ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਦੇ ਐਲਾਨ ਤੋਂ ਬਾਅਦ ਵੀ ਸਰਕਾਰ ਵੱਲੋਂ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਤਰ੍ਹਾਂ ਦੇ ਸਾਵਧਾਨੀ ਭਰੇ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਦੇ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਵੱਲੋਂ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਲੋਕਾਂ ਨੂੰ ਰਾਤ 8 ਵਜੇ ਬਾਅਦ ਬਲੈਕਆਊਟ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਸ਼ਾਂਤ ਅਤੇ ਸਹਿਯੋਗੀ ਬਣੇ ਰਹਿਣ ਦੀ ਅਪੇਕਸ਼ਾ ਕੀਤੀ ਹੈ।
ਇਸ ਦੇ ਨਾਲ ਹੀ, ਡਿਪਟੀ ਕਮਿਸ਼ਨਰ ਨੇ ਐਲਾਨ ਕੀਤਾ ਹੈ ਕਿ 12 ਮਈ 2025 (ਭਲਕੇ) ਨੂੰ ਗੁਰਦਾਸਪੁਰ ਦੇ ਸਾਰੇ ਸਕੂਲ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਹਾਲਾਤ ਪੂਰੀ ਤਰ੍ਹਾਂ ਕੰਟਰੋਲ ਵਿੱਚ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਹ ਫੈਸਲਾ ਸਿਰਫ ਸਾਵਧਾਨੀ ਵਜੋਂ ਲਿਆ ਗਿਆ ਹੈ।