ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤਕ ਕੋਈ ਨਾ ਕੋਈ ਅਜਿਹੀ ਖ਼ਬਰ ਸਾਹਮਣੇ ਆ ਜਾਂਦੀ ਹੈ,ਜਿਸ ਨਾਲ ਫਿਰ ਤੋਂ ਸੋਗ ਦੀ ਲਹਿਰ ਫੈਲ ਜਾਂਦੀ ਹੈ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਅਸੀਂ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਵੱਖ-ਵੱਖ ਖੇਤਰਾਂ ਤੋਂ ਗਈਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਉਸ ਖੇਤਰ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਪਿਛਲੇ ਸਾਲ ਤੇ ਇਸ ਸਾਲ ਦੇ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿਚ ਆ ਗਈਆਂ ਤੇ ਕੁਝ ਹਾਦਸਿਆਂ ਅਤੇ ਬਿਮਾਰੀਆਂ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਗਈਆਂ। ਹੁਣੇ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਤੇ ਰਾਸ਼ਟਰਪਤੀ ਅਤੇ ਮੋਦੀ ਵੱਲੋਂ ਵੀ ਅਫਸੋਸ ਜ਼ਾਹਿਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਇਸਲਾਮਕ ਸਕਾਲਰ ਮੌਲਾਨਾ ਵਹੀਦੂਦੀਨ ਖਾਨ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ 2000 ਵਿੱਚ ਭਾਰਤ ਦਾ ਤੀਜਾ ਸਰਬ-ਉੱਚ ਪੁਰਸਕਾਰ ਪਦਮ ਭੂਸ਼ਣ ਨਾਲ ਨਿਵਾਜਿਆ ਗਿਆ ਸੀ। ਜਨਵਰੀ 2021 ਵਿੱਚ ਉਨ੍ਹਾਂ ਨੂੰ ਭਾਰਤ ਦੇ ਦੂਜੇ ਪਦਮ ਸਰਬ-ਉੱਚ ਪੁਰਸਕਾਰ ਪਦਮ ਵਿਭੂਸ਼ਣ ਨਾਲ ਵੀ ਸਨਮਾਨਤ ਕੀਤਾ ਗਿਆ।

ਦੱਸਿਆ ਗਿਆ ਹੈ ਕਿ ਉਹ ਕਰੋਨਾ ਤੋਂ ਸੰਕਰਮਿਤ ਹੋ ਗਏ ਸਨ ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਅੱਜ 96 ਸਾਲਾਂ ਮੋਲਾਨਾ ਵਹੀਦੁਦੀਨ ਖਾਨ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਟਵੀਟ ਕੀਤਾ ਗਿਆ ਹੈ। ਜਿਸ ਵਿਚ ਲਿਖਿਆ ਗਿਆ ਹੈ ਕਿ ਪਦਮ ਵਿਭੂਸ਼ਣ ਨਾਲ ਸਨਮਾਨਤ ਮੌਲਾਨਾ ਵਹੀਦੁਦੀਨ ਖਾਨ ਨੇ ਸਮਾਜ ਵਿੱਚ ਸ਼ਾਂਤੀ ਸਦ-ਭਾਵਨਾ ਅਤੇ ਸੁਧਾਰ ਲਿਆਉਣ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਟਵੀਟ ਵਿੱਚ ਲਿਖਿਆ ਗਿਆ ਹੈ ਕਿ ਮੌਲਾਨਾ ਵਹੀਦੁਦੀਨ ਖਾਨ ਦੀ ਮੌਤ ਤੇ ਦੁਖੀ ਹਾਂ, ਉਨ੍ਹਾਂ ਨੂੰ ਧਰਮ ਸ਼ਾਸਤਰ ਅਤੇ ਅਧਿਆਤਮਕ ਵਿੱਚ ਉਨ੍ਹਾਂ ਦੇ ਗਿਆਨ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਹੋਰ ਵੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।


                                       
                            
                                                                   
                                    Previous Postਕੋਰੋਨਾ ਕਹਿਰ : 24 ਅਪ੍ਰੈਲ ਨੂੰ ਕਰੋ ਇਹ ਕੰਮ 1 ਮਈ ਤੋਂ ਹੋ ਗਿਆ ਇਹ ਐਲਾਨ
                                                                
                                
                                                                    
                                    Next Postਹੋ ਜਾਵੋ ਸਾਵਧਾਨ : ਪੰਜਾਬ ਚ ਤੇਜ਼ ਹਨ੍ਹੇਰੀ ਦੇ ਨਾਲ ਮੀਂਹ ਬਾਰੇ ਆਇਆ ਇਹ ਵੱਡਾ ਤਾਜਾ ਅਲਰਟ
                                                                
                            
               
                            
                                                                            
                                                                                                                                            
                                    
                                    
                                    



