BREAKING NEWS
Search

ਹੁਣੇ ਹੁਣੇ ਹੋਲੇ ਮਹਲੇ ਨੂੰ ਲੈ ਕੇ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ ਕੀਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਦੁਨੀਆਂ ਵਿੱਚ ਆਈ ਇਸ ਕਰੋਨਾ ਨੇ ਸਾਰੀ ਦੁਨੀਆਂ ਦੀ ਜ਼ਿੰਦਗੀ ਨੂੰ ਬਦਲ ਕੇ ਰੱਖ ਦਿੱਤੀ ਹੈ। ਜਿੱਥੇ ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਠੱਪ ਹੋ ਚੁੱਕੇ ਹਨ। ਜਿਸ ਕਾਰਨ ਸਾਰੇ ਮੁਲਕਾਂ ਨੂੰ ਆਰਥਿਕ ਮੰਦੀ ਦੀ ਮਾਰ ਝੱਲਣੀ ਪੈ ਰਹੀ ਹੈ। ਕਰੋਨਾ ਦੀ ਵੈਕਸੀਨ ਆਉਣ ਉਪਰੰਤ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਮੁੜ ਤੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਵੀ ਕਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ

ਜਿਸ ਕਾਰਨ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬੇ ਅੰਦਰ ਕਈ ਜਿਲਿਆਂ ਵਿਚ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ। ਉੱਥੇ ਹੀ ਧਾਰਮਿਕ, ਸਮਾਜਿਕ ਹੋਣ ਵਾਲੇ ਇਕੱਠ ਉਪਰ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਹੁਣ ਹੋਲੇ ਮਹੱਲੇ ਨੂੰ ਲੈ ਕੇ ਸਰਕਾਰ ਵੱਲੋਂ ਇਕ ਵੱਡੇ ਫੈਸਲੇ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਸੂਬੇ ਅੰਦਰ ਮਨਾਏ ਜਾਣ ਵਾਲੇ ਵੱਡੇ ਪੱਧਰ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮਹੱਲੇ

ਨੂੰ ਲੈ ਕੇ ਸਖ਼ਤ ਆਦੇਸ਼ ਲਾਗੂ ਕੀਤੇ ਗਏ ਹਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਹੋਲੇ ਮਹੱਲੇ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਲਈ ਰੂਪ ਨਗਰ ਜ਼ਿਲੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਕਰੋਨਾ ਦਾ ਟੈਸਟ ਅਤੇ ਉਸ ਦੀ ਰਿਪੋਰਟ ਲਾਜ਼ਮੀ ਕੀਤੀ ਗਈ ਹੈ। ਇਸ ਮੇਲੇ ਵਿੱਚ ਸ਼ਾਮਲ ਹੋਣ ਲਈ ਆਉਣ ਵਾਲੀ ਸੰਗਤ ਨੂੰ 72 ਘੰਟੇ ਪਹਿਲਾਂ ਆਪਣਾ ਟੈਸਟ ਕਰਵਾ ਕੇ ਰਿਪੋਰਟ ਨਾਲ ਲੈ ਕੇ ਆਉਣਾ ਲਾਜ਼ਮੀਂ ਕੀਤਾ ਹੈ। ਉਥੇ ਹੀ ਰੂਪਨਗਰ ਜ਼ਿਲ੍ਹੇ ਵਿੱਚ ਪਹਿਲਾਂ ਹੀ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਰੋਪੜ ਸੋਨਾਲੀ ਗਿਰੀ ਨੇ ਦੱਸਿਆ ਹੈ ਕਿ ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਇਹ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਕਰੋਨਾ ਦੀ ਨੈਗਟਿਵ ਰਿਪੋਰਟ ਨਾਲ ਨਾ ਲੈ ਕੇ ਆਉਣ ਵਾਲੇ ਸ਼ਰਧਾਲੂਆਂ ਨੂੰ ਹੌਲੇ ਮੁਹੱਲੇ ਦੇ ਮੇਲੇ ਵਿੱਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਹ ਹੋਲਾ ਮਹੱਲਾ ਰੂਪਨਗਰ ਵਿੱਚ 24 ਤੋਂ 26 ਮਾਰਚ ਤੱਕ ਅਤੇ ਕੀਰਤਪੁਰ ਸਾਹਿਬ ਵਿਖੇ 27 ਮਾਰਚ ਤੋਂ 29 ਮਾਰਚ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ।