ਹੁਣ ਔਰਤਾਂ ਨੂੰ ਰੱਖੜੀ ਮੌਕੇ ਮਿਲਣਗੇ 2500 ਰੁਪਏ

ਦਿੱਲੀ ਦੀ ਭਾਜਪਾ ਸਰਕਾਰ ਨੇ ਮਹਿਲਾਵਾਂ ਲਈ ਵੱਡਾ ਐਲਾਨ ਕਰਦਿਆਂ ਮਹਿਲਾ ਸਮ੍ਰਿੱਧੀ ਯੋਜਨਾ ਦਾ ਨਾਮ ਬਦਲ ਕੇ “ਦਿੱਲੀ ਲਕਸ਼ਮੀ ਯੋਜਨਾ” ਰੱਖ ਦਿੱਤਾ ਹੈ। ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਨਵੇਂ ਨਾਮ ਨੂੰ ਅਧਿਕਾਰਤ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 2,500 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

ਸਰਕਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਦਿੱਲੀ ਲਕਸ਼ਮੀ ਯੋਜਨਾ ਦੀ ਸ਼ੁਰੂਆਤ 28 ਅਗਸਤ, ਰੱਖੜੀ ਦੇ ਮੌਕੇ ‘ਤੇ ਕੀਤੀ ਜਾਵੇਗੀ। ਇਹ ਯੋਜਨਾ ਭਾਜਪਾ ਨੇ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਚੋਣ ਵਾਅਦਿਆਂ ਵਿੱਚ ਸ਼ਾਮਲ ਕੀਤੀ ਸੀ। ਦੂਜੇ ਪਾਸੇ, ਆਮ ਆਦਮੀ ਪਾਰਟੀ ਲਗਾਤਾਰ ਸਰਕਾਰ ਨੂੰ ਨਿਸ਼ਾਨਾ ਬਣਾਉਂਦੀ ਹੋਈ ਕਹਿ ਰਹੀ ਹੈ ਕਿ ਹੁਣ ਤੱਕ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਨਹੀਂ ਕਰਵਾਈ ਗਈ।