ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਲਗਾਤਾਰ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ ਜਿਸ ਉਪਰ ਰੋਕ ਲਗਾਉਣ ਦੇ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਸੰਸਾਰ ਦੇ ਵਿਚ ਵੱਖ-ਵੱਖ ਸਰਕਾਰਾਂ ਵੱਲੋਂ ਵੱਖ ਵੱਖ ਤਰੀਕੇ ਅਪਣਾਏ ਜਾ ਰਹੇ ਹਨ ਤਾਂ ਜੋ ਦੇਸ਼ ਵਾਸੀਆਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ। ਕਿਉਂਕਿ ਹੁਣ ਤੱਕ ਇਸ ਬਿਮਾਰੀ ਦੀ ਵਜ੍ਹਾ ਕਾਰਨ ਕਰੋੜਾਂ ਦੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋ ਚੁੱਕੇ ਹਨ। ਇਸੇ ਕਰਕੇ ਲਾਗ ਦੀ ਬਿਮਾਰੀ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਘੱਟ ਕਰਨ ਅਤੇ ਇਸ ਦੇ ਫੈਲਾਅ ਨੂੰ ਰੋਕਣ ਦੇ ਲਈ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਕਈ ਅਹਿਮ ਫੈਸਲੇ ਲਏ ਜਾਂਦੇ ਹਨ।

ਇਨ੍ਹਾਂ ਫੈਸਲਿਆਂ ਵਿੱਚੋਂ ਹੀ ਇੱਕ ਫੈਸਲਾ ਪੰਜਾਬ ਸੂਬੇ ਦੀ ਸਰਕਾਰ ਵੱਲੋਂ ਲਿਆ ਗਿਆ ਜਿਸ ਤਹਿਤ 31 ਮਾਰਚ ਤੱਕ ਤਮਾਮ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਸੀ। ਪਰ ਸਰਕਾਰ ਦਾ ਇਹ ਹੁਕਮ ਸਰਕਾਰ ਉਪਰ ਹੀ ਪੁੱਠਾ ਪੈਂਦਾ ਦਿਖਾਈ ਦੇ ਰਿਹਾ ਹੈ ਕਿਉਂਕਿ ਵੱਖ-ਵੱਖ ਵਿੱਦਿਅਕ ਜਥੇ ਬੰਦੀਆਂ ਸਰਕਾਰ ਦੇ ਇਸ ਫੈਸਲੇ ਖਿਲਾਫ ਦਿਖਾਈ ਦੇ ਰਹੀਆਂ ਹਨ ਜਿਨ੍ਹਾਂ ਨੇ ਸੂਬੇ ਅੰਦਰ 23 ਮਾਰਚ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਪੰਜਾਬ ਦੀਆਂ 9 ਵਿਦਿਆਰਥੀ ਜਥੇਬੰਦੀਆਂ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਪੀਐੱਸਯੂ (ਲਲਕਾਰ), ਪੀਐੱਸਯੂ (ਸ਼ਹੀਦ ਰੰਧਾਵਾ), ਪੰਜਾਬ ਸਟੂਡੈਂਟਸ ਯੂਨੀਅਨ, ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ, ਆਲ ਇੰਡੀਆ ਰਿਸਰਚ ਸਕਾਲਰ ਐਸੋਸੀਏਸ਼ਨ, ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ, ਸਟੂਡੈਂਟਸ ਫੈੱਡਰੇਸ਼ਨ ਆਫ ਇੰਡੀਆ ਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਨੇ ਸਾਂਝੇ ਤੌਰ ’ਤੇ ਬੰਦ ਖ਼ਿਲਾਫ਼ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ। ਪੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ

ਸੂਬਾ ਸਰਕਾਰ ਕੋਰੋਨਾ ਦੇ ਨਾਮ ‘ਤੇ ਵਿਦਿਆਰਥੀਆਂ ਦੇ ਨਾਲ ਵੱਡਾ ਧੱਕਾ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਵਿਗਿਆਨੀਆਂ ਵੱਲੋਂ ਇਹ ਗੱਲ ਸਪੱਸ਼ਟ ਕਰ ਦਿੱਤੀ ਗਈ ਹੈ ਕਿ ਤਾਲਾ ਬੰਦੀ ਦੇ ਜ਼ਰੀਏ ਕੋਰੋਨਾ ਉਪਰ ਰੋਕ ਨਹੀਂ ਲਗਾਈ ਜਾ ਸਕਦੀ ਪਰ ਪੰਜਾਬ ਸਰਕਾਰ ਲਾਕ ਡਾਊਨ ਦੀ ਤਰਜ਼ ‘ਤੇ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਰਹੀ ਹੈ। ਇਸੇ ਕਾਰਨ ਤਮਾਮ ਸਟੂਡੈਂਟ ਜਥੇ ਬੰਦੀਆਂ ਵੱਲੋਂ 30 ਮਾਰਚ ਨੂੰ ਸੂਬੇ ਭਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਦੌਰਾਨ ਵੱਖ ਵੱਖ ਮੀਟਿੰਗਾਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਜਾਣਗੇ।

                                       
                            
                                                                   
                                    Previous Post31 ਮਾਰਚ ਤੋਂ ਬਾਅਦ ਸਕੂਲ ਖੁੱਲਣਗੇ ਜਾਂ ਬੰਦ ਰਹਿਣਗੇ – ਸਿਖਿਆ ਮੰਤਰੀ  ਸਿੰਗਲਾ ਵਲੋਂ ਆਇਆ ਇਹ ਵੱਡਾ ਬਿਆਨ
                                                                
                                
                                                                    
                                    Next Postਪੰਜਾਬ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ – ਹੋ ਗਿਆ ਇਹ ਵੱਡਾ ਐਲਾਨ ਖਿੱਚੋ ਤਿਆਰੀਆਂ
                                                                
                            
               
                            
                                                                            
                                                                                                                                            
                                    
                                    
                                    




