BREAKING NEWS
Search

ਹੁਣ ਪੰਜਾਬ ਦੇ ਇਸ ਸ਼ਹਿਰ ਨੂੰ ਜਿਲ੍ਹਾ ਬਣਾਉਣ ਨੂੰ ਲੈ ਕੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਰਕਾਰ ਵੱਲੋਂ ਜਿਥੇ ਅਗਲੇ ਸਾਲ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਬਹੁਤ ਸਾਰੀਆਂ ਯੋਜਨਾਵਾਂ ਵੀ ਉਲੀਕੀਆਂ ਜਾ ਰਹੀਆਂ ਹਨ ਅਤੇ ਕਈਆਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਭਰਮਾਇਆ ਜਾ ਸਕੇ। ਉੱਥੇ ਹੀ ਕਾਂਗਰਸ ਦੇ ਬਹੁਤ ਸਾਰੇ ਮੰਤਰੀ ਕੈਪਟਨ ਸਰਕਾਰ ਦੇ ਖਿਲਾਫ਼ ਹੋ ਗਏ ਹਨ। ਜਿਨ੍ਹਾਂ ਵੱਲੋਂ ਮੁੱਖ ਮੰਤਰੀ ਬਦਲਣ ਦੀ ਮੰਗ ਵੀ ਕੀਤੀ ਗਈ ਸੀ। ਜਿਨ੍ਹਾਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਹਾਈਕਮਾਨ ਤੱਕ ਪਹੁੰਚ ਕੀਤੀ ਗਈ ਸੀ ਅਤੇ ਦੇਹਰਾਦੂਨ ਦੇ ਵਿਚ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਆਖਿਆ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਹੀ ਮੁੱਖ ਮੰਤਰੀ ਦੇ ਤੌਰ ਤੇ ਹੀ ਅਗਲੀਆਂ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ।

ਹੁਣ ਪੰਜਾਬ ਦੇ ਇਸ ਸ਼ਹਿਰ ਨੂੰ ਜਿਲ੍ਹਾ ਬਣਾਉਣ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਾਂਗਰਸ ਦੇ ਬਾਗੀ ਮੰਤਰੀਆਂ ਵੱਲੋਂ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਕਈ ਨੀਤੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਦੋਸ਼ ਲਗਾਇਆ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਸਮੇਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਉੱਥੇ ਹੀ ਹੁਣ ਇਨਾਂ ਬਾਗੀ ਮੰਤਰੀਆਂ ਵੱਲੋਂ ਮੁੱਖ ਮੰਤਰੀ ਨੂੰ ਚਿੱਠੀ ਲਿਖੀ ਗਈ ਹੈ ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਗੁਰਦਾਸਪੁਰ ਦੇ ਬਟਾਲਾ ਸ਼ਹਿਰ ਨੂੰ ਨਵਾਂ ਜ਼ਿਲਾ ਬਣਾਇਆ ਜਾਵੇ।

ਪਿਛਲੇ ਸਾਲ ਇਸ ਸ਼ਹਿਰ ਵਿਚ ਨਗਰ ਨਿਗਮ ਦਾ ਗਠਨ ਵੀ ਕਰ ਦਿੱਤਾ ਗਿਆ ਸੀ। ਜਿੱਥੇ ਇਹ ਬਟਾਲਾ ਸ਼ਹਿਰ ਪਵਿੱਤਰ ਧਰਤੀ ਮੰਨਿਆ ਜਾਂਦਾ ਹੈ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਇਸ ਸ਼ਹਿਰ ਵਿੱਚ ਮਾਤਾ ਸੁਲਖਣੀ ਜੀ ਨਾਲ ਹੋਇਆ ਸੀ। ਉਥੇ ਹੀ ਕਈ ਗੁਰਦੁਆਰਾ ਸਾਹਿਬ ਸੁਸ਼ੋਭਿਤ ਹਨ। ਇਸ ਤੋਂ ਇਲਾਵਾ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਿੰਘ ਜੀ ਆਪਣੇ ਪੁੱਤਰ ਦਾ ਵਿਆਹ ਕਰਨ ਲਈ ਵੀ ਬਟਾਲਾ ਵਿੱਚ ਆਏ ਸਨ ਜਿਨ੍ਹਾਂ ਦੀ ਯਾਦ ਵਿਚ ਇੱਥੇ ਗੁਰਦੁਆਰਾ ਸਾਹਿਬ ਬਣਾਇਆ ਗਿਆ ਹੈ। ਚਿੱਠੀ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਆਬਾਦੀ ਪੱਖੋਂ 8 ਵੇਂ ਸਥਾਨ ਤੇ ਆਉਣ ਵਾਲਾ ਵੱਡਾ ਸ਼ਹਿਰ ਹੈ।

ਉੱਥੇ ਹੀ ਇਹ ਵੀ ਆਖਿਆ ਗਿਆ ਹੈ ਕਿ ਜਿਥੇ ਇਸ ਸ਼ਹਿਰ ਦੀ ਨੀਂਹ 1465 ਵਿਚ ਰੱਖੀ ਗਈ ਸੀ। ਉਥੇ ਹੀ ਬਠਿੰਡੇ ਤੋਂ ਬਾਅਦ ਬਟਾਲਾ ਨੂੰ ਸਭ ਤੋਂ ਪੁਰਾਣਾ ਸ਼ਹਿਰ ਮੰਨਿਆ ਜਾਂਦਾ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਇਕ ਵਾਰ ਫਿਰ ਤੋਂ ਗਰਮਾ ਗਈ ਹੈ।