BREAKING NEWS
Search

ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 1 ਤਰੀਕ ਬਾਰੇ ਕਰਤਾ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਆਪਣੇ ਕਾਰਜਕਾਰ ਨੂੰ ਸੰਭਾਲਣ ਤੋਂ ਬਾਅਦ ਲਗਾਤਾਰ ਦਿਨ-ਰਾਤ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕੀਤੇ ਜਾ ਰਹੇ ਹਨ। ਉਥੇ ਹੀ ਹੁਣ ਬਹੁਤ ਸਾਰੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ ਜੋ ਕਿ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਦੱਸੀਆਂ ਜਾ ਰਹੀਆਂ ਹਨ। ਜਿਥੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਦੇ ਹੋਏ ਨੁ-ਕ-ਸਾ-ਨ ਤੇ ਕਾਰਨ ਮੁਆਵਜ਼ਾ ਦੀਵਾਲੀ ਤੋਂ ਪਹਿਲਾਂ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਦੇ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਵੱਲੋਂ ਆਪਣੇ ਸੰਘਰਸ਼ ਨੂੰ ਖਤਮ ਕਰ ਦੇਣਾ ਚਾਹੀਦਾ ਹੈ। ਬੀਤੇ ਦਿਨੀਂ ਲੁਧਿਆਣਾ ਦੇ ਵਿਚ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੀ ਕੈਬਨਿਟ ਦੀ ਮੀਟਿੰਗ ਕੀਤੀ ਗਈ ਸੀ ਅਤੇ ਕਈ ਅਹਿਮ ਫੈਸਲੇ ਲਏ ਗਏ।। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 1 ਤਰੀਕ ਬਾਰੇ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 1 ਨਵੰਬਰ ਨੂੰ ਕੈਬਨਿਟ ਦੀ ਬੈਠਕ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। 1 ਤਰੀਕ ਨੂੰ ਹੋਣ ਵਾਲੀ ਇਹ ਮੀਟਿੰਗ ਪੰਜਾਬ ਸਕਤਰੇਤ ਚੰਡੀਗੜ੍ਹ ਵਿੱਚ ਦੁਪਹਿਰ ਨੂੰ ਕੀਤੀ ਜਾਵੇਗੀ। ਕਈ ਫੈਸਲੇ ਲੈਣ ਵਾਸਤੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਕੈਬਨਿਟ ਦੀ ਬੈਠਕ 1 ਨਵੰਬਰ ਨੂੰ ਬੁਲਾਈ ਗਈ ਹੈ। ਜਿਥੇ ਉਨ੍ਹਾਂ ਵੱਲੋਂ ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਜਾਣਗੇ। ਉਥੇ ਹੀ ਖੇਤੀ ਕਨੂੰਨਾਂ ਨੂੰ ਲੈ ਕੇ ਵੀ ਗੱਲਬਾਤ ਕੀਤੀ ਜਾ ਸਕਦੀ ਹੈ।

ਹੁਣ 1 ਨਵੰਬਰ ਦੀ ਇਸ ਬੈਠਕ ਵਿਚ ਕਾਫੀ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਵੱਖ-ਵੱਖ ਵਿਭਾਗਾਂ ਵਿੱਚ ਤੈਨਾਤ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਮੰਨ ਲਿਆ ਜਾਵੇਗਾ, ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਬਾਰੇ ਵੀ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਉਥੇ ਹੀ ਵੱਖ-ਵੱਖ ਵਿਭਾਗਾਂ ਵਿਚ ਸੰਘਰਸ਼ ਕਰ ਰਹੇ ਕੱਚੇ ਕਾਮਿਆਂ ਵੱਲੋਂ ਉਨਾਂ ਨੂੰ ਪੱਕੇ ਕੀਤੇ ਜਾਣ ਦੀ ਉਮੀਦ ਹੁਣ ਕੈਬਨਿਟ ਦੀ 1 ਨਵੰਬਰ ਨੂੰ ਹੋਣ ਵਾਲੀ ਬੈਠਕ ਉਪਰ ਲੱਗੀ ਹੋਈ ਹੈ।