ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵਜੋਂ ਆਪਣਾ ਅਹੁਦਾ ਛੱਡਣ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚਰਚਾ ਵਿੱਚ ਚਲ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅਚਾਨਕ ਹੀ ਅਸਤੀਫ਼ਾ ਦੇਣ ਕਾਰਨ ਸਿਆਸੀ ਪਾਰਟੀ, ਉਮੀਦਵਾਰ ਅਤੇ ਆਮ ਜਨਤਾ ਕਾਫੀ ਹੈਰਾਨ ਹੋ ਗਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਵਾਰ-ਵਾਰ ਉਨ੍ਹਾਂ ਨੂੰ ਦਿੱਲੀ ਬੁਲਾਏ ਜਾਣ ਨੂੰ ਅਮਰਿੰਦਰ ਸਿੰਘ ਨੇ ਆਪਣਾ ਅਪਮਾਨ ਸਮਝਿਆ ਅਤੇ ਇਹੀ ਵਜ੍ਹਾ ਸੀ ਕਿ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਪੰਜਾਬ ਦੀ ਵਾਗਡੋਰ ਸੌਂਪੀ ਗਈ।

ਚਰਨਜੀਤ ਸਿੰਘ ਚੰਨੀ ਨੂੰ ਲੋਕਾਂ ਦਾ ਕਾਫੀ ਸਮਰਥਨ ਮਿਲ ਰਿਹਾ ਹੈ ਅਤੇ ਉਹ ਆਪਣੇ ਸ਼ਾਂਤ ਸੁਭਾਅ ਕਾਰਨ ਕਾਫੀ ਮਸ਼ਹੂਰ ਵੀ ਹੋ ਰਹੇ ਹਨ। ਪਿਛਲੇ ਦਿਨੀਂ ਚਰਨਜੀਤ ਸਿੰਘ ਚੰਨੀ ਦੁਆਰਾ ਡੀ.ਜੀ.ਪੀ ਨੂੰ ਇੱਕ ਪੱਤਰ ਲਿਖਿਆ ਗਿਆ ਜਿਸ ਵਿੱਚ ਉਨ੍ਹਾਂ ਨੇ ਡੀ.ਜੀ.ਪੀ ਨੂੰ ਆਪਣੀ ਸਿਕਿਓਰਿਟੀ ਘੱਟ ਕਰਨ ਲਈ ਹੁਕਮ ਦਿੱਤੇ ਸਨ। ਉੱਥੇ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ ਜਿਸ ਵਿਚ ਉਨ੍ਹਾਂ ਨੇ ਕਈ ਲੋਕਾਂ ਦੀ ਸਿਕਿਉਰਟੀ ਨੂੰ ਵਾਪਿਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਿਸ ਬਾਰੇ ਇੱਕ ਵੱਡੀ ਤਾਜਾ ਜਾਣਕਾਰੀ ਸਾਹਮਣੇ ਆ ਰਹੀ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਵੱਲੋਂ ਜਾਰੀ ਕੀਤੀ ਗਈ ਲਿਸਟ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਐਡਵਾਇਜਰ ਹਰੇ ਚੁੱਕੇ ਭਾਰਤ ਇੰਦਰ ਚਾਹਲ, ਐਡਵੋਕੇਟ ਜਨਰਲ ਰਹੇ ਅਤੁਲ ਨੰਦਾ, ਅਮਰਿੰਦਰ ਸਿੰਘ ਦੀ ਖੂਬੀ ਰਾਮ ਸਕਿਉਰਟੀ ਐਡਵਾਈਜ਼ਰ ਰਹਿ ਚੁੱਕੇ, ਗੁਰਮੇਹਰ ਸਿੰਘ ਸੇਖੋਂ ਸਿਆਸੀ ਸਕੱਤਰ

ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਓ.ਐਸ.ਡੀ ਰਹਿ ਚੁੱਕੇ ਦਮਨਜੀਤ ਸਿੰਘ, ਕੈਪਟਨ ਦੇ ਸੀਨੀਅਰ ਐਡਵਾਈਜ਼ਰ ਰਹੇ ਟੀ ਐਸ ਸ਼ੇਰਗਿੱਲ, ਓ.ਐਸ.ਡੀ ਰਹੇ ਅੰਕਿਤ ਬੰਸਲ, ਕੈਪਟਨ ਦੇ ਓ.ਐਸ.ਡੀ ਮੇਜਰ ਅਮਰਦੀਪ ਸਿੰਘ, ਆਦਿ ਕਈ ਲੋਕਾਂ ਦੇ ਨਾਮ ਸ਼ਾਮਲ ਹਨ। ਉਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 20 ਦੇ ਕਰੀਬ ਸਲਾਹਕਾਰਾਂ ਦੀ ਸਕਿਉਰਟੀ ਨੂੰ ਵਾਪਿਸ ਲੈ ਲਿਆ ਗਿਆ ਹੈ।

Home  ਤਾਜਾ ਖ਼ਬਰਾਂ  ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਆਈ ਇਹ ਵੱਡੀ ਖਬਰ – ਚੰਨੀ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ
                                                      
                              ਤਾਜਾ ਖ਼ਬਰਾਂ                               
                              ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਆਈ ਇਹ ਵੱਡੀ ਖਬਰ – ਚੰਨੀ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ
                                       
                            
                                                                   
                                    Previous Postਹੁਣੇ ਹੁਣੇ ਗੋਲਡਨ ਹੱਟ ਵਾਲੇ ਰਾਮ ਸਿੰਘ ਰਾਣਾ ਦੀ ਗੱਡੀ ਦਾ ਹੋਇਆ ਐਕਸੀਡੈਂਟ  – ਤਾਜਾ ਵੱਡੀ ਖਬਰ
                                                                
                                
                                                                    
                                    Next Postਆਖਰ ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਬਾਰੇ ਆ ਗਈ ਓਹੀ ਖਬਰ ਜੋ ਸੋਚ ਰਹੇ ਸੀ
                                                                
                            
               
                            
                                                                            
                                                                                                                                            
                                    
                                    
                                    



