BREAKING NEWS
Search

ਹੋ ਗਿਆ ਇਹ ਵੱਡਾ ਐਲਾਨ ਪੰਜਾਬ ਦੇ ਕਿਸਾਨਾਂ ਲਈ ਆਈ ਖੁਸ਼ਖਬਰੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਜਿਥੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ। ਝੋਨੇ ਦੀ ਫ਼ਸਲ ਨੂੰ ਲੈ ਕੇ ਵੀ ਜਿੱਥੇ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਉਥੇ ਹੀ ਸਰਕਾਰ ਵੱਲੋਂ ਵੀ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਸੁਵਿਧਾਵਾਂ ਦਿੱਤੇ ਜਾਣ ਦੇ ਐਲਾਨ ਕੀਤੇ ਜਾ ਰਹੇ ਹਨ। ਜਿਸ ਸਦਕਾ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ। ਬੀਤੇ ਦਿਨੀਂ ਜਿੱਥੇ ਬਰਸਾਤ ਹੋਣ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਕਾਫੀ ਨੁਕਸਾਨ ਹੋ ਗਿਆ ਹੈ। ਇਸ ਤੋਂ ਪਹਿਲਾਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨਾਂ ਦੀ ਨਰਮੇ ਦੀ ਫਸਲ ਵੀ ਕਾਫੀ ਹੱਦ ਤੱਕ ਨੁਕਸਾਨੀ ਗਈ ਸੀ।

ਹੁਣ ਪੰਜਾਬ ਦੇ ਕਿਸਾਨਾਂ ਲਈ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਨਾਲ ਉਨ੍ਹਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿੱਥੇ ਬੀਤੇ ਦਿਨੀਂ ਬਰਸਾਤ ਦੇ ਕਾਰਨ ਕਿਸਾਨਾਂ ਦੀ ਝੋਨੇ ਦੀ ਫਸਲ ਨੂੰ ਨੁਕਸਾਨ ਹੋਇਆ ਸੀ ਜਿਸ ਕਾਰਨ ਕਿਸਾਨ ਚਿੰਤਾ ਵਿੱਚ ਨਜ਼ਰ ਆ ਰਹੇ ਸਨ। ਉੱਥੇ ਹੀ ਕਿਸਾਨਾਂ ਲਈ ਹੁਣ ਆਰ. ਬੀ. ਆਈ. ਵਲੋ ਖੁਸ਼ਖਬਰੀ ਦਿੱਤੀ ਗਈ ਹੈ। ਜਿੱਥੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਅਦਾਇਗੀ ਬਾਰੇ ਕੀਤੇ ਐਲਾਨ ਦੇ ਮੁਤਾਬਕ ਭਾਰਤੀ ਰਿਜ਼ਰਵ ਬੈਂਕ ਪੰਜਾਬ ਦੇ ਕਿਸਾਨਾਂ ਦੇ ਝੋਨੇ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ 6300.20 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਲਿਮਿਟ ਨੂੰ ਵਧਾ ਦਿੱਤਾ ਗਿਆ ਹੈ।

ਜਿਸ ਦੀ ਸਮਾਂ-ਸੀਮਾ ਹੁਣ ਵਧਾ ਕੇ ਨਵੰਬਰ 2021 ਦੇ ਅੰਤ ਤੱਕ ਕਰ ਦਿੱਤੀ ਗਈ ਹੈ। ਉਥੇ ਹੀ ਆਰਬੀਆਈ ਵੱਲੋਂ ਕੀਤੇ ਗਏ ਇਸ ਐਲਾਨ ਦੇ ਸਹਿਯੋਗ ਸਦਕਾ ਕਿਸਾਨਾਂ ਨੂੰ ਝੋਨੇ ਦੀ ਫਸਲ ਦਾ ਭੁਗਤਾਨ ਕਰਨ ਵਿੱਚ ਸੂਬਾ ਸਰਕਾਰ ਨੂੰ ਵੀ ਕਾਫੀ ਮਦਦ ਮਿਲੇਗੀ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਹੈ ਕੇ ਜਾਰੀ ਕੀਤੇ ਗਏ ਐਲਾਨ ਮੁਤਾਬਕ ਇਸ ਸਾਲ ਅਕਤੂਬਰ ਦੇ ਅਖ਼ੀਰ ਤੱਕ ਇਹ ਸਮੇਂ ਸੀਮਾ ਮਨਜ਼ੂਰ ਕੀਤੀ ਗਈ ਸੀ। ਜਿੱਥੇ ਹੁਣ ਆਰਬੀਆਈ ਵੱਲੋਂ ਨਗਦ ਕ੍ਰੈਡਿਟ ਲਿਮਿਟ 35712.73 ਕਰੋੜ ਰੁਪਏ ਦੀ ਹੱਦ ਤੋਂ ਵਧਾ ਕੇ ਨਵੰਬਰ, 2021 ਦੇ ਅਖ਼ੀਰ ਤੱਕ 42,012.93 ਕਰੋੜ ਰੁਪਏ ਤੱਕ ਕਰ ਦਿਤੀ ਗਈ ਹੈ। ਇਸ ਐਲਾਨ ਦੇ ਨਾਲ ਕਿਸਾਨਾਂ ਵਿੱਚ ਖ਼ੁਸ਼ੀ ਪੈਦਾ ਹੋ ਗਈ ਹੈ।