BREAKING NEWS
Search

1 ਦਸੰਬਰ ਤੋਂ ਸਰਕਾਰ ਕੀ ਫਿਰ ਲਗਾਉਣ ਜਾ ਰਹੀ ਦੇਸ਼ ਚ ਲਾਕ ਡਾਊਨ, ਜਾਣੋ ਖਬਰ ਦੀ ਸਚਾਈ

ਜਾਣੋ ਖਬਰ ਦੀ ਸਚਾਈ

ਕਰੋਨਾ ਨੇ ਪੂਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ। ਆਰਥਿਕ ਮੰਦੀ ਦੀ ਮਾਰ ਝੱਲ ਰਹੇ ਲੋਕ ਮੁੜ ਪੈਰਾਂ ਸਿਰ ਹੋਣ ਲਈ ਕੋਸ਼ਿਸ਼ ਕਰ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਕਰੋਨਾ ਦੇ ਵਧੇ ਹੋਏ ਪ੍ਰਭਾਵ ਕਾਰਨ ਲੋਕਾਂ ਨੂੰ ਹੋਰ ਚੌਕਸ ਕੀਤਾ ਜਾ ਰਿਹਾ ਹੈ।ਸ਼-ਰਾ- ਰ-ਤੀ ਅਨਸਰਾਂ ਤੇ ਵੀ ਕਰੜੀ ਨਜ਼ਰ ਰੱਖੀ ਜਾ ਰਹੀ ਹੈ ਕਿ ਉਹ ਕਿਸੇ ਘਟਨਾ ਨੂੰ ਅੰਜ਼ਾਮ ਨਾ ਦੇ ਸਕਣ।

ਪਰ ਸੁਰੱਖਿਆ ਵਧਣ ਦੇ ਬਾਵਜੂਦ ਵੀ ਕੁਝ ਅਜਿਹੇ ਅਨਸਰ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਉਂਦੇ। ਹੁਣ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ। ਜਿਸ ਦੇ ਮੱਦੇ ਨਜ਼ਰ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਸਭ ਦੇ ਚੱਲਦੇ ਹੋਏ ਕੁੱਝ ਖਬਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਦੇਸ਼ ਅੰਦਰ ਵਧ ਰਹੇ ਕਰੋਨਾ ਦੇ ਕੇਸਾਂ ਕਾਰਨ 1 ਦਸੰਬਰ ਤੋਂ ਫਿਰ ਤਾਲਾਬੰਦੀ ਕੀਤੀ ਜਾ ਰਹੀ ਹੈ।

ਇਹ ਝੂਠੀ ਜਾਣਕਾਰੀ ਕੁਝ ਅਨਸਰਾਂ ਵੱਲੋਂ ਫੈਲਾਈ ਜਾ ਰਹੀ ਹੈ। ਕੁਝ ਸ਼ਰਾਰਤੀ ਅਨਸਰ ਟਵੀਟ ਵਾਇਰਲ ਕਰ ਕੇ ਝੂਠੀ ਜਾਣਕਾਰੀ ਦੇ ਰਹੇ ਹਨ। ਅਸੀਂ ਜੋ ਪੜ੍ਹਦੇ ਹਾਂ ਉਹ ਸਭ ਕੁਝ ਸੱਚ ਨਹੀਂ ਹੁੰਦਾ, ਇਸ ਤਰ੍ਹਾਂ ਦੀ ਗੱਲ ਤੇ ਭਰੋਸਾ ਕਰਨ ਤੋਂ ਪਹਿਲਾਂ ਉਸ ਦੀ ਸੱਚਾਈ ਤੱਕ ਪਹੁੰਚਣਾ ਜ਼ਰੂਰੀ ਹੁੰਦਾ ਹੈ। ਸਰਕਾਰੀ ਸੰਸਥਾ ਪ੍ਰੈਸ ਇਨਫਰਮੇਸ਼ਨ ਬਿਊਰੋ ਨੇ ਇਨ੍ਹਾਂ ਘਟਨਾਵਾਂ ਦਾ ਖੰਡਨ ਕੀਤਾ ਹੈ।

PIB ਵੱਲੋਂ ਟਵੀਟ ਕਰਕੇ ਇਹ ਵੀ ਦਸਿਆ ਗਿਆ ਹੈ ਕਿ ਸਰਕਾਰ ਵੱਲੋਂ ਅਜਿਹਾ ਕੋਈ ਵੀ ਐਲਾਨ ਨਹੀਂ ਕੀਤਾ ਗਿਆ, ਨਾ ਹੀ ਸਰਕਾਰ ਵੱਲੋਂ ਅਜਿਹਾ ਕੋਈ ਵੀ ਫੈਸਲਾ ਲਿਆ ਗਿਆ ਹੈ। ਕੁੱਝ ਜਾ-ਅ- ਲੀ ਖਬਰਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਵਿਚ ਕਿਹਾ ਗਿਆ ਹੈ ਕਿ ਦੇਸ਼ ਅੰਦਰ ਵਧ ਰਹੇ ਕਰੋਨਾ ਦੇ ਕੇਸਾਂ ਦੇ ਮੱਦੇਨਜ਼ਰ 1 ਦਸੰਬਰ ਤੋਂ ਮੁੜ ਦੇਸ਼ ਅੰਦਰ ਲਾਕਡਾਊਨ ਲਾਗੂ ਕੀਤਾ ਜਾ ਰਿਹਾ ਹੈ। ਵਿਸ਼ਵ ਵਿਚ ਫਿਰ ਤੋਂ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਜਾਣ ਕਾਰਨ ਸਰਕਾਰ ਵੱਲੋਂ ਸਭ ਲੋਕਾਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਤਾਂ ਜੋ ਕੇਸਾਂ ਦੇ ਵਿਚ ਹੋ ਰਹੇ ਵਾਧੇ ਨੂੰ ਰੋਕਿਆ ਜਾ ਸਕੇ।