ਜਲੰਧਰ ਵਿੱਚ 13 ਸਾਲਾ ਨਾਬਾਲਿਗ ਨਾਲ ਦੁਰਵਿਵਹਾਰ ਅਤੇ ਕਤਲ ਦੇ ਭਿਆਨਕ ਮਾਮਲੇ ਵਿੱਚ ਅੱਜ ਅਦਾਲਤ ਵੱਲੋਂ ਇੱਕ ਮਹੱਤਵਪੂਰਨ ਫੈਸਲਾ ਸਾਹਮਣੇ ਆਇਆ। 12 ਦਿਨਾਂ ਦੇ ਪੁਲਿਸ ਰਿਮਾਂਡ ਪੂਰੇ ਹੋਣ ਤੋਂ ਬਾਅਦ ਦੋਸ਼ੀ ਹਰਮਿੰਦਰ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ, ਅਦਾਲਤੀ ਹੁਕਮ ਮਿਲਣ ਦੇ ਬਾਅਦ ਬਸਤੀ ਬਾਵਾ ਖੇਲ ਪੁਲਿਸ ਨੇ ਦੋਸ਼ੀ ਦਾ ਮੈਡੀਕਲ ਮੁਆਇਨਾ ਕਰਵਾਇਆ ਅਤੇ ਫਿਰ ਉਸ ਨੂੰ ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿੱਚ ਰੱਖਣ ਲਈ ਲਿਜਾਇਆ ਗਿਆ। ਇਸ ਘਟਨਾ ਨਾਲ ਸੰਬੰਧਿਤ ਅੱਗੇ ਦੀ ਕਾਰਵਾਈ ਜਾਰੀ ਹੈ।
ਗੌਰਤਲਬ ਹੈ ਕਿ ਹਰਮਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ 13 ਸਾਲਾ ਬੱਚੀ ਨਾਲ ਦੁਰਚਾਰ ਕਰਨ ਤੋਂ ਬਾਅਦ ਉਸਦੀ ਹੱਤਿਆ ਕਰ ਦਿੱਤੀ ਸੀ, ਜਿਸ ਕਾਰਨ ਸਾਰੇ ਪੰਜਾਬ ਵਿੱਚ ਰੋਸ ਫੈਲਿਆ ਹੋਇਆ ਹੈ। ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੀੜਤ ਪਰਿਵਾਰ ਲਈ ਇਨਸਾਫ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਹੈ।






