1984 ਨੂੰ ਲੈ ਕੇ AAP ਦਾ ਕਾਂਗਰਸ ’ਤੇ ਤਿੱਖਾ ਹਮਲਾ, ਲਾਸ਼ਾਂ ’ਤੇ ਸਿਆਸਤ ਨਾ ਕਰਨ ਦੀ ਨਸੀਹਤ

AAP ਦਾ ਕਾਂਗਰਸ ’ਤੇ ਹਮਲਾ: 1984 ਦੇ ਮੁੱਦੇ ’ਤੇ ਜਵਾਬਦੇਹੀ ਤੋਂ ਨਾ ਭੱਜੇ ਕਾਂਗਰਸ

ਚੰਡੀਗੜ੍ਹ, 15 ਸਤੰਬਰ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ’ਤੇ ਸਿਆਸੀ ਲਾਹੇ ਲਈ ਦੁਖਾਂਤਾਂ ਦਾ ਇਸਤੇਮਾਲ ਕਰਨ ਦਾ ਦੋਸ਼ ਲਗਾਉਂਦਿਆਂ 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਕਾਂਗਰਸ ਦੀ ਜਵਾਬਦੇਹੀ ’ਤੇ ਸਵਾਲ ਚੁੱਕੇ ਹਨ। ‘ਆਪ’ ਨੇ ਕਿਹਾ ਕਿ ਪੰਜਾਬ 1984 ਦੇ ਜ਼ਖ਼ਮਾਂ ਨੂੰ ਅੱਜ ਵੀ ਨਹੀਂ ਭੁੱਲਿਆ ਅਤੇ ਇਸ ਦਰਦ ਨੂੰ ਪੀੜ੍ਹੀਆਂ ਤੋਂ ਪਰਿਵਾਰ ਹੰਢਾ ਰਹੇ ਹਨ।

ਪਾਰਟੀ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਇੱਕ ਦੁਖਦਾਈ ਘਟਨਾ ਹੈ ਅਤੇ ਮਾਮਲੇ ਦੀ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ‘ਆਪ’ ਮੁਤਾਬਕ ਜਾਂਚ ਆਪਣੀ ਪ੍ਰਕਿਰਿਆ ਅਨੁਸਾਰ ਅੱਗੇ ਵਧ ਰਹੀ ਹੈ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਪਾਰਟੀ ਨੇ ਕਾਂਗਰਸ ਆਗੂਆਂ ’ਤੇ ਦੋਸ਼ ਲਗਾਇਆ ਕਿ ਉਹ ਜਾਂਚ ਦਾ ਇੰਤਜ਼ਾਰ ਕਰਨ ਦੀ ਬਜਾਏ ਇਸ ਮਾਮਲੇ ਨੂੰ ਸਿਆਸੀ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।

‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ 1984 ਨੂੰ ਨਹੀਂ ਭੁੱਲਿਆ ਅਤੇ ਕਾਂਗਰਸ ਨੂੰ ਵੀ ਆਪਣੇ ਪਿਛਲੇ ਰਿਕਾਰਡ ਬਾਰੇ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਪੀੜਤ ਪਰਿਵਾਰਾਂ ਦਾ ਦਰਦ ਅਜੇ ਵੀ ਕਾਇਮ ਹੈ ਅਤੇ ਜਵਾਬਦੇਹੀ ਦੇ ਸਵਾਲਾਂ ਤੋਂ ਬਚਣਾ ਠੀਕ ਨਹੀਂ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਵਾਲ ਕੀਤਾ ਕਿ ਕਾਂਗਰਸ ਅਜੇ ਵੀ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣ ਤੋਂ ਕਿਉਂ ਬਚ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਕਾਂਗਰਸ ਦੀ ਚੁੱਪ ਜਾਂ ਬਚਾਅ ਵਾਲੀ ਪਹੁੰਚ ’ਤੇ ਸਵਾਲ ਉੱਠਣੇ ਸੁਭਾਵਿਕ ਹਨ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 1984 ਨਾਲ ਜੁੜੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਕਾਂਗਰਸ ਨੂੰ ਹੁਣ ਨਹੀਂ ਝਿਜਕਣਾ ਚਾਹੀਦਾ। ਉਨ੍ਹਾਂ ਨੇ ਸਚਿਨ ਪਾਇਲਟ ਅਤੇ ਰਾਜਾ ਵੜਿੰਗ ਦੇ ਰਵੱਈਏ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕਾਂਗਰਸ ਨੂੰ ਇਸ ਮਾਮਲੇ ਵਿੱਚ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।

ਮੰਤਰੀ ਡਾ. ਬਲਬੀਰ ਸਿੰਘ ਨੇ ਕਮਲ ਨਾਥ ਅਤੇ 1984 ਨਾਲ ਜੁੜੇ ਸਵਾਲਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇ ਕਾਂਗਰਸ ਕੋਲ ਇਸ ਮਾਮਲੇ ਵਿੱਚ ਛੁਪਾਉਣ ਲਈ ਕੁਝ ਨਹੀਂ ਹੈ ਤਾਂ ਸਵਾਲਾਂ ਤੋਂ ਪਰਹੇਜ਼ ਕਰਨ ਜਾਂ ਨਾਰਾਜ਼ ਹੋਣ ਦੀ ਲੋੜ ਨਹੀਂ।

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਜਦੋਂ 1984 ਬਾਰੇ ਸਵਾਲ ਕਰਦਾ ਹੈ ਤਾਂ ਉਹ ਜਵਾਬ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਦਹਾਕਿਆਂ ਬਾਅਦ ਵੀ ਪੀੜਤਾਂ ਦਾ ਦਰਦ ਮੌਜੂਦ ਹੈ ਅਤੇ ਜਵਾਬਦੇਹੀ ਨੂੰ ਸਿਆਸੀ ਅਸੁਵਿਧਾ ਦਾ ਮੁੱਦਾ ਨਹੀਂ ਬਣਾਇਆ ਜਾਣਾ ਚਾਹੀਦਾ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਲਈ 1984 ਸਿਰਫ਼ ਇਤਿਹਾਸ ਦਾ ਇੱਕ ਅਧਿਆਇ ਨਹੀਂ, ਸਗੋਂ ਅਜਿਹਾ ਦਰਦ ਹੈ ਜਿਸ ਨੂੰ ਕਈ ਪਰਿਵਾਰ ਪੀੜ੍ਹੀਆਂ ਤੋਂ ਹੰਢਾ ਰਹੇ ਹਨ। ਉਨ੍ਹਾਂ ਕਾਂਗਰਸ ਆਗੂਆਂ ਨੂੰ ਇਸ ਮੁੱਦੇ ’ਤੇ ਖੁੱਲ੍ਹ ਕੇ ਜਵਾਬ ਦੇਣ ਦੀ ਅਪੀਲ ਕੀਤੀ।

ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀ 1984 ਦੇ ਮੁੱਦੇ ’ਤੇ ਕਾਂਗਰਸ ਤੋਂ ਜਵਾਬਦੇਹੀ ਦੀ ਮੰਗ ਕੀਤੀ। ਕਟਾਰੂਚੱਕ ਨੇ ਕਿਹਾ ਕਿ ਪੰਜਾਬ ਲਈ 1984 ਦਾ ਜ਼ਖ਼ਮ ਅਜੇ ਵੀ ਮੌਜੂਦ ਹੈ ਅਤੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ।

ਮੰਤਰੀ ਡਾ. ਰਵਜੋਤ ਸਿੰਘ ਨੇ ਦੋਸ਼ ਲਗਾਇਆ ਕਿ 1984 ਦੇ ਜ਼ਖ਼ਮਾਂ ਲਈ ਕਾਂਗਰਸ ਜ਼ਿੰਮੇਵਾਰ ਸੀ ਅਤੇ ਅੱਜ ਵੀ ਇਸ ਨਾਲ ਜੁੜੇ ਸਵਾਲਾਂ ਤੋਂ ਕਾਂਗਰਸੀ ਆਗੂ ਬਚਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਮਿਲਣੇ ਚਾਹੀਦੇ ਹਨ।

ਨਸ਼ਿਆਂ ਤੇ ਗੈਂਗਸਟਰਵਾਦ ’ਤੇ ਵੀ ਕਾਂਗਰਸ ਨੂੰ ਘੇਰਿਆ

‘ਆਪ’ ਨੇ ਕਾਂਗਰਸ ਦੇ ਪਿਛਲੇ ਸ਼ਾਸਨ ਦੌਰਾਨ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਮੁੱਦੇ ’ਤੇ ਵੀ ਸਵਾਲ ਚੁੱਕੇ। ਪਾਰਟੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਅਤੇ ਗੈਂਗਸਟਰਵਾਦ ਖ਼ਿਲਾਫ਼ ਕਾਰਵਾਈ ਕਰ ਰਹੀ ਹੈ, ਜਦਕਿ ਕਾਂਗਰਸ ਦੁਖਦਾਈ ਘਟਨਾਵਾਂ ਨੂੰ ਸਿਆਸੀ ਮੁਹਿੰਮ ਦਾ ਹਿੱਸਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

‘ਆਪ’ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਅਤੇ ਵਿਰੋਧੀ ਧਿਰ ਦ