BREAKING NEWS
Search

2 ਦਿਨ ਪਹਿਲਾਂ ਕੈਨੇਡਾ ਗਏ ਪੁੱਤ ਦੀਆਂ ਮਨਾ ਰਹੇ ਸੀ ਖੁਸ਼ੀਆਂ, ਪਰ ਇਸ ਤਰਾਂ ਅਚਾਨਕ ਮੌਤ ਹੋਣ ਕਾਰਨ ਘਰ ਚ ਪਿਆ ਚੀਕ ਚਿਹਾੜਾ

ਆਈ ਤਾਜਾ ਵੱਡੀ ਖਬਰ 

ਬਿਹਤਰ ਭਵਿੱਖ ਵਾਸਤੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਵਿਦੇਸ਼ਾ ਦਾ ਰੁੱਖ ਕੀਤਾ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੇ ਮਾਪਿਆਂ ਵੱਲੋਂ ਬੱਚਿਆਂ ਦੇ ਆਉਣ ਵਾਲੇ ਭਵਿੱਖ ਨੂੰ ਸੁਰੱਖਿਅਤ ਕਰਦਿਆ ਹੋਇਆ ਹੈ ਵਿਦੇਸ਼ਾਂ ਵਿੱਚ ਉੱਚ ਵਿਦਿਆ ਹਾਸਲ ਕਰਨ ਲਈ ਭੇਜਿਆ ਜਾ ਰਿਹਾ ਹੈ। ਪਰ ਪਿਛਲੇ ਤਿੰਨ-ਚਾਰ ਸਾਲ ਤੋਂ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਗਏ ਬਹੁਤ ਸਾਰੇ ਨੌਜਵਾਨਾਂ ਨਾਲ ਵਾਪਰ ਰਹੇ ਵੱਖ ਵੱਖ ਹਾਦਸਿਆਂ ਵਿਚ ਉਹਨਾਂ ਨਾਲ ਦੁਖਦਾਈ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਨੂੰ ਸੁਣ ਕੇ ਮਾਪਿਆਂ ਵਿੱਚ ਡਰ ਪੈਦਾ ਹੋ ਜਾਂਦਾ ਹੈ। ਉਥੇ ਹੀ ਬਹੁਤ ਸਾਰੇ ਵੱਖ ਵੱਖ ਹਾਦਸਿਆ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਵੀ ਹੋ ਗਈ ਹੈ।

ਹੁਣ 2 ਦਿਨ ਪਹਿਲਾਂ ਕੈਨੇਡਾ ਗਏ ਪੁੱਤ ਦੀਆਂ ਮਨਾ ਰਹੇ ਸੀ ਖੁਸ਼ੀਆਂ, ਪਰ ਇਸ ਤਰਾਂ ਅਚਾਨਕ ਮੌਤ ਹੋਣ ਕਾਰਨ ਘਰ ਚ ਪਿਆ ਚੀਕ ਚਿਹਾੜਾ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੈਨੇਡਾ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪਟਿਆਲਾ ਦਾ ਰਹਿਣ ਵਾਲਾ ਇਹ ਨੌਜਵਾਨ ਜਿਥੇ ਪੜ੍ਹਾਈ ਕਰਨ ਵਾਸਤੇ ਦੋ ਦਿਨ ਪਹਿਲਾਂ ਹੀ ਕਨੇਡਾ ਪਹੁੰਚਿਆ ਸੀ ਅਤੇ ਪਰਿਵਾਰ ਵੱਲੋਂ ਕੈਨੇਡਾ ਜਾਣ ਦੇ ਜਸ਼ਨ ਮਨਾਏ ਜਾ ਰਹੇ ਸਨ।

ਉਥੇ ਹੀ ਕੈਨੇਡਾ ਗਏ ਇਸ ਨੌਜਵਾਨ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਿੱਚ ਚੀਕ ਚਿਹਾੜਾ ਪੈ ਗਿਆ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਹਰੀਸ਼ ਸਿੰਘ,ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਉਪ ਪ੍ਰਧਾਨ ਆਈ. ਐੱਸ. ਬਿੰਦਰਾ ਦਾ ਭਤੀਜਾ ਹੈ।

2 ਦਿਨ ਪਹਿਲਾਂ ਕੈਨੇਡਾ ਗਏ ਪੁੱਤ ਦੇ ਇਸ ਤਰਾਂ ਦਿਹਾਂਤ ਹੋਣ ਦੀ ਖਬਰ ਮਿਲਦੇ ਹੀ ਇਸ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਹਰੀਸ਼ ਸਿੰਘ ਮਹਿਜ਼ 2 ਦਿਨ ਪਹਿਲਾਂ ਹੀ ਸਟੱਡੀ ਵੀਜ਼ੇ ’ਤੇ ਕੈਨੇਡਾ (ਬ੍ਰੈਂਪਟਨ) ਗਿਆ ਸੀ।