27 ਅਗਸਤ ਨੂੰ ਪੰਜਾਬ ‘ਚ ਨਹੀਂ ਹੋਣਗੇ ਸਰਕਾਰੀ ਕੰਮ…

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸੂਬਾ ਪੱਧਰੀ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁਲਾਜ਼ਮ ਜਥੇਬੰਦੀਆਂ ਨੇ ਕਿਹਾ ਹੈ ਕਿ ਹੜਤਾਲ ਦੌਰਾਨ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਬੰਦ ਰੱਖ ਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ ਜਾਵੇਗਾ।

ਹੜਤਾਲ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਤਹਿਸੀਲ ਦਫ਼ਤਰਾਂ, ਡਿਪਟੀ ਕਮਿਸ਼ਨਰ ਦਫ਼ਤਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁੱਖ ਦਫ਼ਤਰਾਂ ਵਿੱਚ ਕੰਮ ਬੰਦ ਰੱਖਣ ਦੀ ਗੱਲ ਆਖੀ ਗਈ ਹੈ।

ਇਸ ਦੇ ਨਾਲ ਹੀ ਚੰਡੀਗੜ੍ਹ ਦੇ ਸਿਵਲ ਸਕੱਤਰੇਤ-1 ਅਤੇ ਸਿਵਲ ਸਕੱਤਰੇਤ-2 ਵਿੱਚ ਵੀ 27 ਅਗਸਤ ਨੂੰ ਸਰਕਾਰੀ ਕੰਮਕਾਜ ਠੱਪ ਰਹਿਣ ਦੀ ਸੰਭਾਵਨਾ ਹੈ। ਹੜਤਾਲ ਦੇ ਚਲਦਿਆਂ ਸਰਕਾਰੀ ਕੰਮਾਂ ਲਈ ਦਫ਼ਤਰਾਂ ਦਾ ਰੁਖ ਕਰਨ ਵਾਲੇ ਆਮ ਲੋਕਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।