28 ਲੱਖ ਲਾ ਅਮਰੀਕਾ ਜਾਣ ਦਾ ਹੋਇਆ ਸੀ ਸੌਦਾ , ਪਰ ਬਾਅਦ ਚ ਹੋਇਆ ਅਜਿਹਾ ਕਦੇ ਸੋਚਿਆ ਨਹੀਂ ਸੀ

4010

ਆਈ ਤਾਜਾ ਵੱਡੀ ਖਬਰ 

ਵਿਦੇਸ਼ਾਂ ਜਾਣ ਦੀ ਦੌੜ ਕਾਰਨ ਸਾਡੇ ਪੰਜਾਬ ਦੇ ਨੌਜਵਾਨ ਦਿਨ ਪ੍ਰਤੀ ਦਿਨ ਠੱਗੀਆਂ ਦਾ ਸ਼ਿਕਾਰ ਹੁੰਦੇ ਪਏ ਹਨ। ਜ਼ਿਆਦਾਤਰ ਠੱਗੀਆਂ ਵਿਦੇਸ਼ ਦੇ ਨਾਮ ਤੇ ਏਜੰਟਾਂ ਦੇ ਵੱਲੋਂ ਮਾਰੀਆਂ ਜਾਂਦੀਆਂ ਹਨ। ਜਿਸ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਜਾਕੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਆਏ ਦਿਨ ਅਜਿਹੇ ਮਾਮਲੇ ਸੋਸ਼ਲ ਮੀਡੀਆ ਉੱਪਰ ਚਰਚਾ ਦਾ ਵਿਸ਼ਾ ਬਣੇ ਹੁੰਦੇ ਹਨ। ਜਿੱਥੇ ਏਜੰਟਾਂ ਦੀ ਗਲਤੀ ਦੇ ਕਾਰਨ ਨੌਜਵਾਨ ਵਿਦੇਸ਼ਾਂ ਵਿੱਚ ਖੱਜਲ ਖਰਾਬ ਹੁੰਦੇ ਹਨ। ਹੁਣ ਇੱਕ ਅਜਿਹਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਲੱਖਾਂ ਰੁਪਏ ਲਾ ਕੇ ਅਮਰੀਕਾ ਜਾਣ ਦਾ ਸੌਦਾ ਏਜੰਟ ਵੱਲੋਂ ਕੀਤਾ ਗਿਆ ਸੀ l

ਪਰ ਬਾਅਦ ਵਿੱਚ ਅਜਿਹਾ ਇਸ ਏਜੰਟ ਦੀ ਠੱਗੀ ਨੇ ਅਜਿਹਾ ਕੰਮ ਕਰ ਦਿੱਤਾ ਜਿਸ ਬਾਰੇ ਕਦੇ ਸੋਚਿਆ ਵੀ ਨਹੀਂ ਸੀ, ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਦੀ ਠੱਗੀ ਇੱਕ ਏਜੰਟ ਵੱਲੋਂ ਮਾਰੀ ਗਈ l ਜਿਸ ਤੋਂ ਬਾਅਦ ਹੁਣ ਪੀੜਤ ਪਰਿਵਾਰ ਇਨਸਾਫ ਦੀ ਮੰਗ ਕਰਦਾ ਪਿਆ ਹੈl ਜਿਸ ਤੋਂ ਬਾਅਦ ਪੀੜਤ ਪਰਿਵਾਰ ਦੇ ਵਲੋਂ ਇਹ ਮਾਮਲਾ ਪੁਲਿਸ ਨੂੰ ਦਰਜ ਕਰਵਾਇਆ ਗਿਆ ਤੇ ਫਿਰ ਪੁਲਸ ਨੇ ਜਾਂਚ ਤੋਂ ਬਾਅਦ ਕਥਿਤ ਦੋਸ਼ੀ ਟਰੈਵਲ ਏਜੰਟ ਮੇਜਰ ਸਿੰਘ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਚ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਉਸਦੀ ਤਲਾਸ਼ ਲਈ ਜਗ੍ਹਾ-ਜਗ੍ਹਾ ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਤਲਵਿੰਦਰ ਸਿੰਘ ਨਾਮਕ ਨੌਜਵਾਨ ਨੇ ਕਿਹਾ ਕਿ ਉਹ ਪੜ੍ਹਾਈ ਤੋਂ ਬਾਅਦ ਵਿਦੇਸ਼ ਜਾਣਾ ਚਾਹੁੰਦਾ ਸੀ, ਜਿਸ ’ਤੇ ਉਸ ਨੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਇਕ ਟਰੈਵਲ ਏਜੰਟ ਨਾਲ ਸੰਪਰਕ ਕਰਨ ਦੀ ਗੱਲ ਕੀਤੀ ਤਾਂ, ਸਾਨੂੰ ਪਤਾ ਲੱਗਾ ਕਿ ਕਥਿਤ ਦੋਸ਼ੀ ਟਰੈਵਲ ਏਜੰਟ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦਾ ਹੈ, ਜਿਸ ਤੋਂ ਬਾਅਦ ਇਸ ਏਜੰਟ ਵੱਲੋਂ ਆਪਣੀਆਂ ਗੱਲਾਂ ਚ ਫਸਾ ਕੇ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਦੀ ਠੱਗੀ ਮਾਰੀ ਗਈ l

ਹੁਣ ਪੁਲਸ ਨੇ ਜਾਂਚ ਤੋਂ ਬਾਅਦ ਕਥਿਤ ਦੋਸ਼ੀ ਟਰੈਵਲ ਏਜੰਟ ਮੇਜਰ ਸਿੰਘ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ l ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਸੰਬੰਧੀ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।