BREAKING NEWS
Search

30 ਕਿਸਾਨ ਜਥੇ ਬੰਦੀਆਂ ਨੇ ਪੰਜਾਬ ਚ 10 ਦਸੰਬਰ ਬਾਰੇ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਰਿਲਾਇੰਸ ਦੇ ਪੇਟ੍ਰੋਲ ਪੰਪ ਟੋਲ ਪਲਾਜ਼ਾ ਤੇ ਰੇਲਵੇ ਲਾਈਨਾਂ ਨੂੰ ਬੰਦ ਕਰਕੇ ਉੱਥੇ ਧਰਨੇ ਦਿੱਤੇ ਜਾ ਰਹੇ ਹਨ। ਹੁਣ ਦੇਸ਼ ਦੇ ਕਿਸਾਨਾਂ ਵੱਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸਦੇ ਤਹਿਤ ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਦੀਆਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ 30 ਕਿਸਾਨ ਜਥੇਬੰਦੀਆਂ ਨਾਲ ਅੱਜ ਪੰਜਾਬੀ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਹੈ। ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ 26 ਤੇ 27 ਨਵੰਬਰ ਨੂੰ ਦਿੱਲੀ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਅੱਜ ਮੀਟਿੰਗ ਵਿਚ ਕਿਸਾਨਾਂ ਨੂੰ ਰੇਲਵੇ ਟ੍ਰੈਕ ਖਾਲੀ ਕਰਕੇ ਰੇਲ ਗੱਡੀਆਂ ਚਲਾਉਣ ਲਈ ਮਨਾ ਲਿਆ ਗਿਆ ਹੈ। ਕਿਸਾਨ ਵੱਲੋਂ ਪੰਜਾਬ ਵਿੱਚ ਹੋ ਰਹੀ ਵਸਤਾਂ ਦੀ ਕਿਲਤ ਨੂੰ ਵੇਖਦੇ ਹੋਏ ਮਾਲ ਗੱਡੀਆਂ ਦੇ ਨਾਲ ਰੇਲ ਗੱਡੀਆਂ ਨੂੰ ਚਲਾਉਣ ਲਈ ਵੀ ਸਹਿਮਤੀ ਦੇ ਦਿੱਤੀ ਗਈ ਹੈ ।

ਹੁਣ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 10 ਦਸੰਬਰ ਬਾਰੇ ਇਕ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨੂੰ 10 ਦਸੰਬਰ ਤੱਕ ਕਾਨੂੰਨ ਵਾਪਸ ਲੈਣ ਦਾ ਅਲਟੀਮੇਟ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਤੇ ,ਅਤੇ ਲੋਕਾਂ ਦੇ ਹਿੱਤਾਂ ਨੂੰ ਵੇਖਦੇ ਹੋਏ 23 ਨਵੰਬਰ ਦੀ ਰਾਤ ਤੋਂ 15 ਦਿਨਾਂ ਲਈ ਰੇਲ ਰੋਕੋ ਅੰਦੋਲਨ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ 10 ਦਸੰਬਰ ਤੱਕ ਇਹ ਐਲਾਨ ਕੀਤਾ ਹੈ ਕਿ ਕਿ ਅਗਰ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀ ਲੈਂਦੀ ਤਾਂ 10 ਦਸੰਬਰ ਤੋਂ ਰੇਲ ਰੋਕੋ ਅੰਦੋਲਨ ਮੁੜ ਸ਼ੁਰੂ ਕਰ ਦਿੱਤਾ ਜਾਵੇਗਾ।

ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਕਰਨ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਜਿਸ ਵਿੱਚ ਕਿਸਾਨਾਂ ਨੇ ਮਹੀਨਿਆਂ ਦਾ ਰਾਸ਼ਨ, ਬਾਲਣ ਅਤੇ ਹੋਰ ਜ਼ਰੂਰਤ ਦੀਆਂ ਚੀਜ਼ਾਂ ਇਕੱਠੀਆਂ ਕਰ ਲਈਆਂ ਹਨ। ਇਸ ਤੋਂ ਇਲਾਵਾ ਕਿਸਾਨਾਂ ਨੇ ਕਿਹਾ ਕੇ ਪੰਜਾਬ ਵਿੱਚ ਭਾਜਪਾ ਆਗੂਆਂ ਦੀ ਰਿਹਾਇਸ਼, ਮਲਟੀਨੈਸ਼ਨਲ ਕੰਪਨੀਆਂ ਦੇ ਮਾਲਜ਼, ਰਿਲਾਇੰਸ ਦੇ ਪੇਟ੍ਰੋਲ ਪੰਪ ਦਾ ਘਿਰਾਓ ਇਸੇ ਤਰ੍ਹਾਂ ਜਾਰੀ ਰਹੇਗਾ।

ਚੰਡੀਗੜ੍ਹ ਵਿਚ ਮੀਟਿੰਗ ਦੌਰਾਨ ਕਿਸਾਨੀ ਮਸਲਿਆਂ ਤੇ ਅੱਜ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਮੁੱਖ ਮੰਤਰੀ ਦਾ ਧਿਆਨ ਕਿਸਾਨੀ ਮਸਲਿਆਂ ਵੱਲ ਕੇਂਦ੍ਰਿਤ ਕੀਤਾ। ਕਿਸਾਨਾਂ ਨੇ ਕਿਹਾ ਕਾਲੇ ਕਨੂੰਨਾਂ ਵਾਂਗ ਅਬੋਹਰ ਦੀ ਮੰਡੀ ਵਿੱਚੋਂ ਪੰਜਾਬ ਸਰਕਾਰ ਨੇ ਕੀਨੂੰ ਖਰੀਦਣ ਦੀ ਇਜਾਜ਼ਤ ਦਿੱਤੀ ਹੈ , ਜਿਸ ਨਾਲ ਕਰੋੜਾਂ ਦਾ ਚੂਨਾ ਲਗਾ ਹੈ। ਉੱਥੇ ਹੀ ਪੰਜਾਬ ਅੰਦਰ ਭਾਰੀ ਕਿੱਲਤ ਪਾਈ ਜਾਣ ਕਰਕੇ ਯੂਰੀਆ ਖਾਦ ਅਦਾਇਗੀ, ਨੁਕਸਾਨੀ ਨਰਮੇ ਦੀ ਫਸਲ, ਗੰਨੇ ਦੀ ਅਦਾਇਗੀ, ਝੋਨੇ ਦੇ ਮਸਲੇ, ਸਹਿਕਾਰੀ ਕਰਜ਼ਿਆਂ ਦੀ ਮਾਫ਼ੀ ਆਦਿ ਮਸਲੇ ਸ਼ਾਮਲ ਕੀਤੇ ਗਏ।