ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੇ ਪਰਿਵਾਰਾਂ ਵਿਚ ਜਿਥੇ ਆਰਥਿਕ ਮੰਦੀ ਦੇ ਚਲਦੇ ਹੋਏ ਕਈ ਲੋਕਾਂ ਵੱਲੋਂ ਵਿਦੇਸ਼ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ। ਉਥੇ ਹੀ ਘਰ ਦੀਆਂ ਤੰਗੀਆਂ-ਤੁਰਸ਼ੀਆਂ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਗਹਿਣੇ ਅਤੇ ਜ਼ਮੀਨ ਤੱਕ ਵੀ ਵੇਚ ਦਿੱਤੀ ਜਾਂਦੀ ਹੈ ਉਸਨੂੰ ਗਹਿਣੇ ਰੱਖ ਕੇ ਵਿਦੇਸ਼ ਦਾ ਰੁੱਖ ਕਰ ਲਿਆ ਜਾਂਦਾ ਹੈ। ਉਹਨਾਂ ਲੋਕਾਂ ਨੂੰ ਜਿੱਥੇ ਆਪਣੇ ਪੰਜਾਬ ਵਸਦੇ ਪਰਿਵਾਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਦਿਨ-ਰਾਤ ਮਿਹਨਤ ਕੀਤੀ ਜਾਂਦੀ ਹੈ। ਉਥੇ ਹੀ ਕਰਜ਼ਾ ਚੁੱਕ ਕੇ ਵਿਦੇਸ਼ ਆਉਣ ਵਾਲਾ ਪੈਸਾ ਵੀ ਉਹਨਾਂ ਵੱਲੋਂ ਉਤਾਰਿਆ ਜਾਂਦਾ ਹੈ।

ਉਨ੍ਹਾਂ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਸੁੱਖ ਸ਼ਾਂਤੀ ਵਾਸਤੇ ਪ੍ਰਮਾਤਮਾ ਅੱਗੇ ਹਰ ਵਕਤ ਦੁਆਵਾਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਘਟਨਾਵਾਂ ਦੇ ਸਾਹਮਣੇ ਆਉਂਦੇ ਹੀ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ 30 ਲੱਖ ਗਹਿਣੇ ਜਮੀਨ ਪਾ ਕੇ ਅਮਰੀਕਾ ਗਏ ਨੌਜਵਾਨ ਦੀ ਹੋਈ ਮੌਤ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਨੋਨੇ ਤੋਂ ਸਾਹਮਣੇ ਆਇਆ ਹੈ। ਜਿੱਥੇ ਚਾਰ ਸਾਲ ਪਹਿਲਾਂ ਅਮਰੀਕਾ ਦੀ ਧਰਤੀ ਤੇ ਜਾਣ ਵਾਲੇ ਇਸ ਪਿੰਡ ਦੇ ਨਿਵਾਸੀ ਹਰਪਾਲ ਸਿੰਘ ਪੁੱਤਰ ਬਲਬੀਰ ਸਿੰਘ ਦੀ ਮੌਤ ਹੋਣ ਦੀ ਖਬਰ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਹਰਪਾਲ ਸਿੰਘ ਆਪਣੀ ਤਿੰਨ ਏਕੜ ਜ਼ਮੀਨ ਨੂੰ 30 ਲੱਖ ਰੁਪਏ ਵਿੱਚ ਗਹਿਣੇ ਰੱਖ ਕੇ ਅਮਰੀਕਾ ਗਿਆ ਸੀ। ਜਿੱਥੇ ਉਸ ਵੱਲੋਂ ਦਿਨ-ਰਾਤ ਮਿਹਨਤ ਕੀਤੀ ਜਾਂਦੀ ਸੀ ਅਤੇ ਉਹ ਟਰੱਕ ਚਲਾਉਣ ਦਾ ਕੰਮ ਕਰ ਰਿਹਾ ਸੀ।

ਜਿਸ ਨਾਲ ਪਰਿਵਾਰ ਵਿੱਚ ਆਪਣੇ ਬਜ਼ੁਰਗ ਮਾਂ ਬਾਪ ਪਤਨੀ ਅਤੇ ਦੋ ਛੋਟੀਆਂ ਧੀਆਂ ਦੇ ਸੁਪਨਿਆਂ ਨੂੰ ਸਾਕਾਰ ਕਰ ਸਕੇ। ਪਰ ਬੀਤੇ ਦਿਨੀ ਸ਼ਨੀਵਾਰ ਨੂੰ ਉਸ ਦੀ ਇਕ ਸੜਕ ਹਾਦਸੇ ਵਿੱਚ ਹੋਈ ਮੌਤ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਹਰਪਾਲ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਵਾਸਤੇ ਅਪੀਲ ਕੀਤੀ ਗਈ ਹੈ।

Home  ਤਾਜਾ ਖ਼ਬਰਾਂ  30 ਲੱਖ ਚ ਗਹਿਣੇ ਪਾ ਅਮਰੀਕਾ ਗਏ ਨੌਜਵਾਨ ਨੂੰ ਮਿਲੀ ਅਮਰੀਕਾ ਚ ਇਸ ਤਰਾਂ ਮੌਤ – ਪ੍ਰੀਵਾਰ ਦਾ ਰੋ ਰੋ ਬੁਰਾ ਹਾਲ
                                                      
                              ਤਾਜਾ ਖ਼ਬਰਾਂ                               
                              30 ਲੱਖ ਚ ਗਹਿਣੇ ਪਾ ਅਮਰੀਕਾ ਗਏ ਨੌਜਵਾਨ ਨੂੰ ਮਿਲੀ ਅਮਰੀਕਾ ਚ ਇਸ ਤਰਾਂ ਮੌਤ – ਪ੍ਰੀਵਾਰ ਦਾ ਰੋ ਰੋ ਬੁਰਾ ਹਾਲ
                                       
                            
                                                                   
                                    Previous Postਲਾੜੀ ਨੇ ਇਸ ਕਾਰਨ ਕਰਕੇ ਬਰਾਤ ਮੋੜਤੀ ਬੇਰੰਗ ਵਾਪਿਸ ਲਾੜੇ ਨੇ ਕਰ ਲਈ ਖ਼ੁਦਕੁਸ਼ੀ – ਤਾਜਾ ਵੱਡੀ ਖਬਰ
                                                                
                                
                                                                    
                                    Next Postਘਰਵਾਲੀ ਨੂੰ ਮੁੰਡੇ ਨੇ ਦਿੱਤੀ ਇਸ ਤਰਾਂ ਮੌਤ ਕੇ ਲਗੇ ਐਕਸੀਡੈਂਟ – ਪਰ ਏਦਾਂ ਹੋ ਗਿਆ ਸਾਰੇ ਮਾਮਲੇ ਦਾ ਖੁਲਾਸਾ
                                                                
                            
               
                            
                                                                            
                                                                                                                                            
                                    
                                    
                                    




