31 ਦਸੰਬਰ ਤੱਕ ਪੰਜਾਬ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਕੀਤਾ ਇਹ ਐਲਾਨ

11020

ਆਈ ਤਾਜਾ ਵੱਡੀ ਖਬਰ

ਮਾਰਚ ਤੋਂ ਹੀ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ। ਹੁਣ ਪੰਜਾਬ ਸਰਕਾਰ ਵੱਲੋਂ ਤੇ ਸਿੱਖਿਆ ਵਿਭਾਗ ਵੱਲੋਂ 19 ਅਕਤੂਬਰ ਤੋਂ ਉਨ੍ਹਾਂ ਨੂੰ ਦੁਬਾਰਾ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ , ਤੇ ਨਾਲ ਹੀ ਜਰੂਰੀ ਹਦਾਇਤਾਂ ਦੀ ਪਾਲਣਾ ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ। ਪਹਿਲਾਂ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਬਾਅਦ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਖਾਰਜ ਕਰ ਦਿੱਤਾ ਗਿਆ ਸੀ।

ਇਸ ਹੁਕਮ ਦੇ ਤਹਿਤ 9 ਵੀ ਤੋਂ ਲੈ ਕੇ 12 ਵੀਂ ਜਮਾਤ ਦੇ ਵਿਦਿਆਰਥੀ ਹੀ ਸਕੂਲ ਆ ਸਕਦੇ ਹਨ। ਹੁਣ ਪੰਜਾਬ ਸਿੱਖਿਆ ਵਿਭਾਗ ਵੱਲੋਂ 31 ਦਸੰਬਰ ਤਕ ਇਕ ਹੋਰ ਐਲਾਨ ਕੀਤਾ ਗਿਆ ਹੈ। ਸਰਕਾਰ ਵਲੋਂ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ ਨੇ ਜਾਰੀ ਹਦਾਇਤਾਂ ਵਿੱਚ ਕਿਹਾ ਹੈ ਕਿ ਜਿਨ੍ਹਾਂ ਸਕੂਲਾਂ ਨੇ ਐਸ .ਐਮ .ਸੀ .ਕਮੇਟੀਆਂ ਬਣਾ ਕੇ ਪ੍ਰਵਾਨਗੀ ਹਾਸਲ ਕਰ ਲਈ ਹੈ।

ਉਨ੍ਹਾਂ ਸਕੂਲਾਂ ਵਿਚ ਤੁਰੰਤ ਪ੍ਰਭਾਵ ਤੋਂ ਨਵੀਆਂ ਐੱਸ .ਐਮ. ਸੀ. ਕਮੇਟੀਆਂ ਕੰਮ ਕਰਨਗੀਆ। ਇਸ ਤਰ੍ਹਾਂ ਜਿਨ੍ਹਾਂ ਸਕੂਲਾਂ ਨੇ ਅਜੇ ਤਕ ਨਵੀਆਂ ਐੱਸ .ਐਮ. ਆਈ.ਕਮੇਟੀਆ ਨਹੀਂ ਬਣਾਈਆ। ਉਹ ਸਕੂਲ ਹਰ ਹਾਲਤ ਵਿੱਚ 31 ਦਸੰਬਰ ਤੱਕ ਨਵੀਆਂ ਕਮੇਟੀਆਂ ਦਾ ਗਠਨ ਕਰਨਗੇ।ਜਿਨ੍ਹਾਂ ਸਕੂਲਾਂ ਚ ਨਵੀਆ ਐੱਸ. ਐਮ. ਸੀ .ਕਮੇਟੀਆਂ ਗਠਿਤ ਕਰ ਲਈਆਂ ਗਈਆਂ ਹਨ ਅਤੇ ਉਸ ਦੀ ਪ੍ਰਵਾਨਗੀ ਪ੍ਰਾਪਤ ਨਹੀਂ ਹੋਈ,

ਉਨ੍ਹਾਂ ਸਕੂਲਾਂ ਦੀਆਂ ਪੁਰਾਣੀਆਂ ਐੱਸ. ਐਮ. ਸੀ. ਕਮੇਟੀਆਂ ਹੀ 31 ਦਸੰਬਰ ਤੱਕ ਕੰਮ ਕਰਦੀਆਂ ਰਹਿਣਗੀਆਂ।ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦਿਆਂ ਅੱਜ ਸਕੂਲ ਮੈਨੇਜਮੈਂਟ ਕਮੇਟੀਆਂ ਦਾ ਗਠਨ ਕਰਨ ਦੀ ਮਿਤੀ 31 ਦਸੰਬਰ ਤੱਕ ਵਧਾਈ ਗਈ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਨੇ ਸਾਰਿਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ। ਤਾਂ ਜੋ ਇਸ ਕਰੋਨਾ ਮਹਾਂਮਾਰੀ ਦੇ ਦੌਰ ਦੇ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਉਨ੍ਹਾਂ ਦੀ ਪੜ੍ਹਾਈ ਨੂੰ ਵੀ ਜਾਰੀ ਰੱਖਿਆ ਜਾਵੇ।