ਆਈ ਤਾਜਾ ਵੱਡੀ ਖਬਰ 

ਹਰ ਰੋਜ਼ ਵਾਪਰ ਰਹੇ ਸੜਕੀ ਹਾਦਸੇ ਕਈ ਘਰਾਂ ਨੂੰ ਤਬਾਹ ਕਰਦੇ ਪਏ ਹਨ। ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿੱਥੇ ਸੜਕੀ ਹਾਦਸਾ ਦੇ ਵਿੱਚ ਘਰਾਂ ਦੇ ਘਰ ਉੱਜੜ ਜਾਂਦੇ ਹਨ l  ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਚਾਰ ਦੋਸਤਾਂ ਦੀ ਇਕੱਠਿਆ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ l ਇਸ ਦੌਰਾਨ ਉਹਨਾਂ ਦੀ ਗੱਡੀ ਦੇ ਵੀ ਪਰਖਚੇ ਉੱਡ ਗਏ। ਘਟਨਾ ਨੋਇਡਾ ਵਿੱਚ ਵਾਪਰੀ ਹੈ ਜਿੱਥੇ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਘਰਾਂ ਦੇ ਚਿਰਾਗ ਬੁਝ ਗਏ l ਜਦਕਿ ਉਨ੍ਹਾਂ ਦਾ ਇੱਕ ਦੋਸਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਵਾਸਤੇ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ । ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਇਹ ਸਾਰੇ ਦੋਸਤ ਦਿੱਲੀ ਤੋਂ ਨੋਇਡਾ ਘੁੰਮਣ ਲਈ ਆਏ ਸਨ ਤੇ ਦੇਰ ਰਾਤ ਖਾਣਾ ਖਾਣ ਤੋਂ ਬਾਅਦ ਵਾਪਸ ਦਿੱਲੀ ਪਰਤ ਰਹੇ ਸਨ, ਇਸੇ ਦਰਮਿਆਨ ਇਹ ਭਾਣਾ ਵਾਪਰਿਆ l ਉਨ੍ਹਾਂ ਦੀ ਕਾਰ ਨੂੰ ਮਾਲ ਨਾਲ ਭਰੀ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿੱਤੀ,  ਜਿਸ ਕਾਰਨ ਚਾਰ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਇੱਕ ਜ਼ਖਮੀ ਹੋ ਗਿਆ । ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਾਰ ਪੁਲਿਸ ਦੀਆਂ ਟੀਮਾਂ ਵੀ ਮੌਕੇ ਤੇ ਪੁੱਜੀਆਂ l ਜਿਨਾਂ ਵੱਲੋਂ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਗਿਆ ਕਿ ਇਹ ਹਾਦਸਾ ਸੈਕਟਰ-24 ਥਾਣਾ ਖੇਤਰ ਦੀ 12-11 ਸਿੰਗਲ ਰੋਡ ‘ਤੇ ਸ਼ਿਵਾਨੀ ਫਰਨੀਚਰ ਸ਼ੋਅਰੂਮ ਨੇੜੇ ਵਾਪਰਿਆ ਹੈ। ਹਾਦਸਾ ਰਾਤ ਕਰੀਬ 2 ਵਜੇ ਉਸ ਸਮੇਂ ਵਾਪਰਿਆ, ਜਦੋਂ ਨੌਜਵਾਨ ਦੀ ਆਲਟੋ ਕਾਰ ਨੂੰ ਗ਼ਲਤ ਦਿਸ਼ਾ ਤੋਂ ਆ ਰਹੇ ਤੇਜ਼ ਰਫ਼ਤਾਰ ਟਰੈਕਟਰ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪਲਟੀਆਂ ਮਾਰਦੀ ਹੋਈ ਪਲਟ ਗਈ। ਇਸ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਚੌਥੇ ਨੌਜਵਾਨ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਹਾਦਸੇ ਤੋਂ ਬਾਅਦ ਦੋਸ਼ੀ ਟਰੈਕਟਰ-ਟਰਾਲੀ ਚਾਲਕ ਫ਼ਰਾਰ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਆਖਿਆ ਜਾ ਰਿਹਾ ਹੈ ਕਿ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ l

                                       
                            
                                                                   
                                    Previous Postਖੇਡ ਜਗਤ ਨੂੰ ਲਗਿਆ ਵੱਡਾ ਝਟਕਾ , ਮਸ਼ਹੂਰ ਧਾਕੜ ਕ੍ਰਿਕਟਰ ਦੀ ਹੋਈ ਅਚਾਨਕ ਮੌਤ
                                                                
                                
                                                                    
                                    Next Postਪੰਜਾਬ ਦਾ ਇਹ ਇਲਾਕਾ ਜ਼ੋਰਦਾਰ ਧਮਾਕੇ ਨਾਲ ਦਹਿਲਿਆ , ਪੈ ਗਈਆਂ ਭਾਜੜਾਂ
                                                                
                            
               
                            
                                                                            
                                                                                                                                            
                                    
                                    
                                    



