ਨਵੇਂ ਸਾਲ ਦੀ ਸ਼ੁਰੂਆਤ ਹੁੰਦੇ ਸਾਰ ਹੀ ਲਗਭਗ ਸਾਰੇ ਸਕੂਲਾਂ ਦੇ ਵਿੱਚ ਹੁਣ ਬੱਚਿਆਂ ਦੀ ਪੜ੍ਹਾਈ ਜੋਰਾ ਸ਼ੋਰਾਂ ਤੇ ਕਰਵਾਈ ਜਾ ਰਹੀ ਹੈ , ਕਿਉਂਕਿ ਮਾਰਚ ਮਹੀਨੇ ਦੇ ਵਿੱਚ ਬੱਚਿਆਂ ਦੇ ਪੇਪਰ ਹਨ । ਜਿਨਾਂ ਪੇਪਰਾਂ ਦੇ ਨਤੀਜਿਆਂ ਤੋਂ ਬਾਅਦ ਬੱਚਿਆਂ ਨੂੰ ਅਗਲੀਆਂ ਕਲਾਸਾਂ ਦੇ ਵਿੱਚ ਭੇਜ ਦਿੱਤਾ ਜਾਵੇਗਾ। ਪਰ ਤਿਉਹਾਰਾਂ ਤੇ ਖਾਸ ਸਮਾਗਮਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਬੱਚਿਆਂ ਦੇ ਸਕੂਲਾਂ ਨੂੰ ਵੀ ਬੰਦ ਰੱਖਣ ਸਬੰਧੀ ਲਗਾਤਾਰ ਖਬਰਾਂ ਸਾਹਮਣੇ ਆਉਂਦੀਆਂ ਪਈਆਂ ਹਨ। ਇਸੇ ਵਿਚਾਲੇ ਹੁਣ ਸਕੂਲਾਂ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਂਝੀ ਕਰਨ ਜਾ ਰਹੇ ਹਾਂ, ਕਿ ਹੁਣ 5 ਫਰਵਰੀ ਤੋਂ ਸਕੂਲ ਬੰਦ ਹੋਣ ਸਬੰਧੀ ਹੁਕਮ ਜਾਰੀ ਹੋ ਚੁੱਕੇ ਹਨ। ਦਰਅਸਲ 27 ਜਨਵਰੀ ਯਾਨੀ ਕਿ ਅੱਜ ਤੋਂ ਸਾਰੇ ਸਕੂਲਾਂ ਨੂੰ 5 ਫਰਵਰੀ 2025 ਤੱਕ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਗਿਆ, ਇਸ ਪਿੱਛੇ ਦੀ ਅਸਲ ਵਜਾ ਕੀ ਹੈ ਉਹ ਵੀ ਤੁਹਾਡੇ ਨਾਲ ਸਾਂਝੀ ਕਰ ਲੈਦੇ । ਦਰਅਸਲ ਪ੍ਰਯਾਗਰਾਜ ਮਹਾਕੁੰਭ ਤੋਂ ਕਾਸ਼ੀ ਆਉਣ ਵਾਲੇ ਸ਼ਰਧਾਲੂਆਂ ਦੀ ਵੱਧਦੀ ਭੀੜ ਨੂੰ ਵੇਖਦੇ ਹੋਏ ਇਹ ਵੱਡਾ ਫੈਸਲਾ ਲਿਆ ਗਿਆ ਹੈ । ਜਿਸ ਤਹਿਤ ਵਾਰਾਣਸੀ ਦੇ ਜ਼ਿਲ੍ਹਾ ਅਧਿਕਾਰੀ ਨੇ 27 ਜਨਵਰੀ ਤੋਂ 5 ਫਰਵਰੀ ਤੱਕ ਸਾਰੇ ਸਕੂਲਾਂ ਨੂੰ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ , ਯਾਨੀ ਇਹਨਾਂ ਦਿਨਾਂ ਦੌਰਾਨ ਬੱਚਿਆਂ ਨੂੰ ਛੁੱਟੀਆਂ ਹੋਣਗੀਆਂ ,ਪਰ ਆਉਣ ਵਾਲੇ ਪੇਪਰਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਾਰੇ ਸਕੂਲਾਂ ਵਿਚ ਆਨਲਾਈਨ ਕਲਾਸਾਂ ਲੱਗਣਗੀਆਂ, ਤਾਂ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਕੋਈ ਰੁਕਾਵਟ ਨਾ ਆਵੇ। ਇਹ ਕਦਮ ਮੁੱਖ ਰੂਪ ਨਾਲ ਸ਼ਹਿਰ ਵਿਚ ਭਾਰੀ ਭੀੜ ਤੇ ਆਵਾਜਾਈ ਦੀ ਸਮੱਸਿਆ ਕਾਰਨ ਚੁੱਕਿਆ ਗਿਆ ਹੈ, ਤਾਂ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਕੀਤੀ ਜਾ ਸਕੇ। ਜ਼ਿਕਰ ਯੋਗ ਹੈ ਕਿ ਹਰ ਰੋਜ਼ ਲੱਖਾਂ ਸ਼ਰਧਾਲੂ ਕਾਸ਼ੀ ਦੇ ਪ੍ਰਾਚੀਨ ਧਾਰਮਿਕ ਸਥਾਨ ਗੰਗਾ ਘਾਟ ਪਹੁੰਚ ਰਹੇ ਹਨ। ਸ਼ਹਿਰੀ ਖੇਤਰਾਂ ‘ਚੋਂ ਲੰਘਣ ਵਾਲੇ ਵਾਹਨਾਂ ਨੂੰ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ‘ਚ ਸਕੂਲੀ ਵਾਹਨ ਵੀ ਸ਼ਾਮਲ ਹਨ। ਇਸ ਕਾਰਨ ਵਾਰਾਣਸੀ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਧਿਆਨ ‘ਚ ਰੱਖਦੇ ਹੋਏ ਸ਼ਹਿਰ ਦੇ ਵੱਖ-ਵੱਖ ਬੋਰਡਾਂ ਦੇ ਸਾਰੇ ਸਕੂਲਾਂ ਨੂੰ ਬੰਦ ਰੱਖ ਕੇ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਗਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਜਿਸ ਦੇ ਚਲਦੇ ਬੱਚੇ ਆਪਣੇ ਘਰਾਂ ਦੇ ਵਿੱਚ ਬੈਠ ਕੇ ਆਨਲਾਈਨ ਕਲਾਸਾਂ ਲਗਾਉਣਗੇ , ਤੇ ਉਨਾਂ ਦੀ ਪੜ੍ਹਾਈ ਵਿੱਚ ਕਿਸੇ ਪ੍ਰਕਾਰ ਦੀ ਕੋਈ ਵੀ ਰੁਕਾਵਟ ਨਹੀਂ ਆਵੇਗੀ ।