ਆਈ ਤਾਜ਼ਾ ਵੱਡੀ ਖਬਰ 

ਪੰਜਾਬ ਚ ਲੁਟੇਰਿਆਂ ਵੱਲੋਂ ਲੁੱਟ ਖੋਹ ਦੇ ਮਕਸਦ ਨਾਲ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ , ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਿਹਾ। ਪੁਲਿਸ ਵੱਲੋਂ ਜਿਥੇ ਅਜਿਹੇ ਲੋਕਾਂ ਨੂੰ ਠੱਲ ਪਾਉਣ ਵਾਸਤੇ ਚੌਕਸੀ ਵਰਤੀ ਜਾਂਦੀ ਹੈ ਉਥੇ ਹੀ ਅਜਿਹੇ ਗੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉੱਥੇ ਹੀ ਕੁੱਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਕਤਲ ਕਰਨ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਹੁਣ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਆਏ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹਾ ਲੁਧਿਆਣਾ ਅਧੀਨ ਆਉਂਦੀ ਤਹਿਸੀਲ ਪਾਇਲ ਦੇ ਪਿੰਡ ਚਣਕੋਈਆਂ ਤੋਂ ਸਾਹਮਣੇ ਆਈ ਹੈ।ਜਿੱਥੇ ਪੰਜ ਕੁ ਮਹੀਨੇ ਪਹਿਲਾਂ ਕੈਨੇਡਾ ਤੋਂ ਪਰਤੇ 60 ਸਾਲਾਂ ਜਗਦੇਵ ਸਿੰਘ ਪੁੱਤਰ ਪ੍ਰੇਮ ਸਿੰਘ ਦਾ ਕਤਲ ਹੋ ਜਾਣ ਦੀ ਖ਼ਬਰ ਸਾਹਮਣੇ ਆਉਂਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਦੀ ਪਤਨੀ ਕੁਝ ਦਿਨ ਪਹਿਲਾਂ ਹੀ ਆਪਣੇ ਬੇਟੇ ਕੋਲ ਕੈਨੇਡਾ ਗਈ ਸੀ।

ਦੱਸਿਆ ਗਿਆ ਹੈ ਕਿ ਜਿੱਥੇ ਕਿਸਾਨ ਰੋਜਾਨਾਂ ਦੀ ਤਰਾਂ ਹੀ ਆਪਣੇ ਖੇਤਾਂ ਵਿੱਚੋਂ ਵਾਪਸ ਆਇਆ ਸੀ ਅਤੇ 10 ਵਜੇ ਦੇ ਕਰੀਬ ਟਰੈਕਟਰ ਖੜਾ ਕਰਕੇ ਰੋਜਾਨਾਂ ਦੀ ਤਰਾਂ ਹੀ ਡੰਗਰਾਂ ਵਾਲੇ ਵਾੜੇ ਵਿੱਚ ਗਿਆ ਸੀ। ਉਸ ਸਮੇਂ ਹੀ ਕੁਝ ਅਣਪਛਾਤੇ ਲੋਕਾਂ ਵੱਲੋਂ ਕੰਧ ਟੱਪ ਕੇ ਅੰਦਰ ਆ ਕੇ ਅਜਿਹੀ ਕਤਲ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਜਿਨ੍ਹਾਂ ਵੱਲੋਂ ਮ੍ਰਿਤਕ ਕਿਸਾਨ ਉਪਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ ਹਨ ਅਤੇ ਇਹ ਹਮਲਾ ਇੰਨਾ ਭਿਆਨਕ ਸੀ ਕਿ ਮ੍ਰਿਤਕਾਂ ਦੀਆਂ ਉਂਗਲਾਂ ਵੀ ਕੱਟੀਆਂ ਗਈਆਂ ਸਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕਰ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਉੱਥੇ ਹੀ ਘਰ ਵਿਚ ਪਰਵਾਸੀ ਮਜ਼ਦੂਰ ਦਾ ਸਾਈਕਲ ਖੜ੍ਹਾ ਸੀ ਜੋ ਕੇ ਕੰਮ ਕਰਦਾ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Home  ਤਾਜਾ ਖ਼ਬਰਾਂ  5 ਦਿਨਾਂ ਪਹਿਲਾ ਕੈਨੇਡਾ ਤੋਂ ਆਏ ਵਿਅਕਤੀ ਦਾ ਕੀਤਾ ਬੇਰਿਹਮੀ ਨਾਲ ਕਤਲ, ਇਲਾਕੇ ਚ ਹੋਇਆ ਦਹਿਸ਼ਤ ਦਾ ਮਾਹੌਲ
                                                      
                                       
                            
                                                                   
                                    Previous Postਇਸ ਮਸ਼ਹੂਰ ਐਕਟਰ ਦੀ ਸਿਹਤ ਵਿਗੜਨ ਕਾਰਨ ਕਰਾਇਆ ਗਿਆ ਹਸਪਤਾਲ ਦਾਖਿਲ, ਪ੍ਰਸ਼ੰਸਕ ਕਰ ਰਹੇ ਦੁਆਵਾਂ
                                                                
                                
                                                                    
                                    Next Postਹਵਾਈ ਯਾਤਰਾ ਕਰਨ ਵਾਲਿਆਂ ਆਈ ਵੱਡੀ ਖਬਰ, ਦਿੱਤੀ ਵੱਡੀ ਰਾਹਤ- ਹੋਇਆ ਇਹ ਐਲਾਨ
                                                                
                            
               
                            
                                                                            
                                                                                                                                            
                                    
                                    
                                    



