BREAKING NEWS
Search

5G ਦਾ ਕਰਕੇ ਪੈ ਗਿਆ ਪੰਗਾ – ਇਸ ਕਾਰਨ ਕਈ ਹਵਾਈ ਉਡਾਣਾਂ ਨੂੰ ਕੀਤਾ ਗਿਆ ਬੰਦ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿਚ ਜਿਥੇ ਪਹਿਲਾ ਹੀ ਕਰੋਨਾ ਦੇ ਕਾਰਨ ਬਹੁਤ ਸਾਰਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਉੱਥੇ ਹੀ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਹਵਾਈ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਸੀ। ਜਿਸ ਨਾਲ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇ। ਉਥੇ ਹੀ ਲਾਗੂ ਕੀਤੀਆਂ ਗਈਆਂ ਇਨਾ ਪਾਬੰਦੀਆਂ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ। ਜਿੱਥੇ ਹੁਣ ਸਭ ਦੇਸ਼ਾਂ ਵੱਲੋਂ ਮੁੜ ਤੋਂ ਆਰਥਿਕ ਮਜ਼ਬੂਤੀ ਵਾਸਤੇ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਫਿਰ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ।

ਹੁਣ ਇੱਥੇ 5 ਜੀ ਦਾ ਕਰਕੇ ਹਵਾਈ ਉਡਾਨਾਂ ਨੂੰ ਰੱਦ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਵਿਚ ਜਿੱਥੇ ਹੁਣ 5 ਜੀ ਸੇਵਾ ਬੁੱਧਵਾਰ ਤੋਂ ਸ਼ੁਰੂ ਹੋ ਰਹੀ ਹੈ। ਉੱਥੇ ਹੀ ਇਸ ਦੀ ਰੇਂਜ ਦੇ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਵੀ ਪੇਸ਼ ਆ ਰਹੀਆਂ ਹਨ। ਜਿੱਥੇ ਬਹੁਤ ਸਾਰੀਆਂ ਅੰਤਰਰਾਸ਼ਟਰੀ ਹਵਾਈ ਕੰਪਨੀਆਂ ਵੱਲੋਂ ਆਪਣੀਆਂ ਉਡਾਨਾਂ ਰੱਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਏਅਰ ਇੰਡੀਆ ਦੀਆਂ ਵੀ ਬਹੁਤ ਸਾਰੀਆਂ ਉਡਾਣਾਂ ਸ਼ਾਮਲ ਹਨ। ਜਿਨ੍ਹਾਂ ਨੂੰ ਅਮਰੀਕਾ ਵਿਚ ਰੱਦ ਕਰਨ ਦਾ ਫੈਸਲਾ ਏਅਰ ਇੰਡੀਆ ਵੱਲੋਂ ਮੰਗਲਵਾਰ ਨੂੰ ਲਿਆ ਗਿਆ ਹੈ ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

ਜਿਨ੍ਹਾਂ ਦੱਸਿਆ ਹੈ ਕਿ ਅਮਰੀਕਾ ਵਿੱਚ 19 ਜਨਵਰੀ ਤੋਂ ਜਿੱਥੇ ਇਹ ਸੇਵਾਵਾਂ ਜਾਰੀ ਕੀਤੀਆਂ ਗਈਆਂ ਹਨ ਉਥੇ ਹੀ ਇਸ ਸੇਵਾ ਦੇ ਲਾਗੂ ਹੋਣ ਨਾਲ ਬਹੁਤ ਸਾਰੇ ਦੇਸ਼ਾਂ ਵੱਲੋਂ ਅਮਰੀਕਾ ਵਿਚ ਆਪਣੀਆਂ ਉਡਾਨਾਂ ਨੂੰ ਰੱਦ ਕਰ ਦਿੱਤੀਆ ਗਈਆਂ ਹਨ। ਇਸ 5 ਜੀ ਸੰਚਾਰ ਸੇਵਾ ਦੇ ਲਾਗੂ ਹੋਣ ਦੇ ਕਾਰਨ ਹਵਾਈ ਅੱਡੇ ਦੇ ਰਨਵੇਂ ਉੱਪਰ ਜਹਾਜ ਨੂੰ ਰੋਕਣ ਵਿੱਚ ਮੁਸ਼ਕਲ ਹੋ ਸਕਦੀ ਹੈ।

ਜਿੱਥੇ ਇਸਦਾ ਅਸਰ ਜਹਾਜ਼ ਦੇ ਰੇਡੀਓ ਅਲਟੀਮੀਟਰ ਦੇ ਨਾਲ ਇੰਜਣ ਅਤੇ ਬੈਂਕਿੰਗ ਪ੍ਰਣਾਲੀ ਤੇ ਪਵੇਗਾ ਅਤੇ ਉਹ ਰੁਕ ਜਾਵੇਗੀ। ਇਸ ਸੇਵਾ ਦੇ ਨਾਲ ਜਿੱਥੇ ਇਕ ਹਵਾਈ ਜਹਾਜ਼ਾਂ ਦੀ ਸ਼ਿਪਿੰਗ ਪ੍ਰਣਾਲੀ ਵੀ ਪ੍ਰਭਾਵਿਤ ਹੋਵੇਗੀ। ਦਰਪੇਸ਼ ਆਉਂਦੀਆਂ ਮੁਸ਼ਕਲਾਂ ਤੋਂ ਬਾਅਦ ਹੀ ਏਅਰ ਇੰਡੀਆ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।