9 ਮਹੀਨੇ ਪਹਿਲਾਂ ਵਿਦੇਸ਼ ਗਏ ਨੌਜਵਾਨ ਪੰਜਾਬੀ ਮੁੰਡੇ ਦੀ ਹੋਈ ਇਸ ਤਰਾਂ ਅਚਾਨਕ ਮੌਤ , ਇਲਾਕੇ ਚ ਪਿਆ ਮਾਤਮ

ਆਈ ਤਾਜਾ ਵੱਡੀ ਖਬਰ 

ਪੰਜਾਬ ਤੋਂ ਹਰ ਸਾਲ ਨੌਜਵਾਨ ਮੁੰਡੇ ਕੁੜੀਆਂ ਆਪਣੇ ਚੰਗੇ ਭਵਿੱਖ ਦੀ ਤਲਾਸ਼ ਵਿੱਚ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ l ਜਿੱਥੇ ਉਹਨਾਂ ਵੱਲੋਂ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ ਤਾਂ ਜੋ ਉਹ ਆਪਣੇ ਤੇ ਆਪਣੇ ਪਰਿਵਾਰ ਨੂੰ ਇੱਕ ਚੰਗਾ ਤੇ ਸੁਨਹਿਰਾ ਭਵਿੱਖ ਦੇ ਸਕਣ l ਪਰ ਕਈ ਵਾਰ ਉਹਨ੍ਾਂ ਦੇ ਨਾਲ ਵਿਦੇਸ਼ੀ ਧਰਤੀ ਤੇ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸ ਕਾਰਨ ਪਿੱਛੇ ਰਹਿੰਦੇ ਪਰਿਵਾਰ ਉੱਪਰ ਵੱਡਾ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਨੌ ਮਹੀਨੇ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ l

ਜਿਸ ਕਾਰਨ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ l ਇਹ ਦਿਲ ਨੂੰ ਝਿੰਜੋੜਣ ਵਾਲਾ ਮਾਮਲਾ ਫਤਿਹਗੜ ਚੂੜੀਆਂ ਦੇ ਨਜਦੀਕ ਅਤੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸਰਫ਼ਕੋਟ ਤੋਂ ਸਾਹਮਣੇ ਆਇਆ, ਜਿੱਥੇ ਦਾ ਇੱਕ 19 ਸਾਲਾਂ ਨੌਜਵਾਨ ਜਿਹੜਾ ਘਰ ਦੀ ਗਰੀਬੀ ਨੂੰ ਦੂਰ ਕਰਨ ਵਾਸਤੇ ਕਈ ਤਰ੍ਹਾਂ ਦੀਆਂ ਸੱਧਰਾਂ ਮਨ ਵਿਚ ਲੈ ਕੇ ਰੋਮਾਨੀਆਂ ਗਿਆ ਸੀ, ਜਿੱਥੇ ਜਾ ਕੇ ਉਸਨੂੰ ਲੱਗਦਾ ਪਿਆ ਸੀ ਕਿ ਉਹ ਆਪਣੇ ਘਰ ਦੀ ਗਰੀਬੀ ਨੂੰ ਦੂਰ ਕਰ ਪਾਵੇਗਾ, ਪਰ ਉਸ ਦੇ ਉਸਦੇ ਪਰਿਵਾਰ ਦੇ ਇਹ ਸਾਰੇ ਸੁਪਨੇ ਉਸ ਵੇਲੇ ਚੱਕਣਾ ਚੂਰ ਹੋ ਕੇ ਜਦੋਂ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ

ਮ੍ਰਿਤਕ ਦੀ ਪਛਾਣ ਗੁਰਬਾਜ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਧਰ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਉੱਥੇ ਹੀ ਇਸ ਦੁੱਖਦਾਇਕ ਘਟਨਾ ਸਬੰਧੀ ਮ੍ਰਿਤਕ ਗੁਰਬਾਜ਼ ਸਿੰਘ ਦੀ ਮਾਤਾ ਮਨਦੀਪ ਕੌਰ ਤੇ ਤਾਏ ਚਰਨਜੀਤ ਸਿੰਘ ਖਾਲਸਾ ਨੇ ਦੁਖੀ ਹਿਰਦੇ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 9 ਪਹਿਲਾਂ ਰੋਜੀ ਰੋਟੀ ਕਮਾਉਂਣ ਲਈ ਉਨਾਂ ਦਾ ਲੜਕਾ ਗੁਰਬਾਜ ਸਿੰਘ ਰੋਮਾਨੀਆਂ ਗਿਆ ਸੀ ਤੇ ਉਥੇ ਸਭ ਕੁੱਝ ਠੀਕ ਠਾਕ ਚਲ ਰਿਹਾ ਸੀ ਪਰ ਅਚਾਨਕ ਬੀਤੀ 12 ਜੂਨ ਨੂੰ ਉਨਾਂ ਨੂੰ ਉਸ ਦੇ ਕਮਰੇ ਵਿੱਚ ਰਹਿੰਦੇ ਉਸ ਦੇ ਦੋਸਤ ਹੀਰਾ ਸਿੰਘ ਦਾ ਫੋਨ ਆਇਆ ਕਿ ਉਨਾਂ ਦਾ ਲੜਕਾ ਠੀਕ ਨਹੀਂ ਹੈ ਤੇ ਫਿਰ ਅਗਲੇ ਦਿਨ 13 ਜੂਨ ਨੂੰ ਫੋਨ ਆ ਗਿਆ ਕਿ ਉਨਾਂ ਦੇ ਲੜਕੇ ਗੁਰਬਾਜ ਸਿੰਘ ਦੀ ਮੌਤ ਹੋ ਗਈ ਹੈ।

    ਮਾਤਾ ਮਨਦੀਪ ਕੌਰ ਅਤੇ ਤਾਏ ਚਰਨਜੀਤ ਸਿੰਘ ਖਾਲਸਾ ਨੇ ਅੱਗੇ ਦੱਸਿਆ ਕਿ ਉਨਾਂ ਨੂੰ ਫੋਨ ਆਇਆ ਕਿ ਗੁਰਬਾਜ ਸਿੰਘ ਦੀ ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਰਾਤ ਨੂੰ ਦਵਾਈ ਦਿੱਤੀ ਸੀ ਪਰ ਅਗਲੇ ਦਿਨ ਸਵੇਰੇ ਉਹ ਉਠਿਆ ਹੀ ਨਹੀਂ ਹੈ ਅਤੇ ਉਸ ਦੀ ਮੌਤ ਹੋ ਗਈ ਹੈ। ਜਿਸ ਕਾਰਨ ਮਾਪਿਆ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਉਧਰ ਪੀੜਿਤ ਪਰਿਵਾਰ ਵੱਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਕੋਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਉਹਨਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਪੰਜਾਬ ਲਿਆਂਦੀ ਜਾਵੇ ਤਾਂ, ਜੋ ਉਹ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਤੇ ਉਸਦਾ ਅੰਤਿਮ ਸੰਸਕਾਰ ਕਰ ਸਕਣ l