ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿੱਚ ਫੈਲੀ ਹੋਈ ਕਰੋਨਾ ਕਾਰਨ ਜਿੱਥੇ ਬਹੁਤ ਸਾਰੀਆਂ ਵੱਖ-ਵੱਖ ਖੇਤਰਾਂ ਦੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆ ਗਈਆਂ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ। ਇਸ ਤੋਂ ਇਲਾਵਾ ਬਹੁਤ ਸਾਰੀਆਂ ਹਸਤੀਆਂ ਵਾਪਰਨ ਵਾਲੇ ਸੜਕ ਹਾਦਸਿਆਂ, ਬਿਮਾਰੀਆਂ, ਅਚਾਨਕ ਸਾਹਮਣੇ ਆਉਣ ਵਾਲੀਆਂ ਦੁਰਘਟਨਾਵਾਂ ਦਾ ਸ਼ਿਕਾਰ ਵੀ ਹੋਈਆਂ ਹਨ। ਇਕ ਤੋਂ ਬਾਅਦ ਇਕ ਜਿੱਥੇ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਇਸ ਦੁਨੀਆ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ ਇਨ੍ਹਾਂ ਹਸਤੀਆਂ ਦੀ ਕਮੀ ਉਹਨਾ ਦੇ ਘਰ ਪਰਿਵਾਰ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਮਸ਼ਹੂਰ ਪੰਜਾਬੀ ਕਾਮੇਡੀਅਨ ਅਮ੍ਰਿਤਪਾਲ ਛੋਟੂ ਦੀ ਹੋਈ ਅਚਾਨਕ ਮੌਤ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਸਭ ਜਾਣਕਾਰੀ ਅਨੁਸਾਰ ਪੰਜਾਬੀ ਫਿਲਮ ਜਗਤ ਵਿਚ ਸੋਗ ਦੀ ਲਹਿਰ ਫ਼ੈਲ ਗਈ, ਜਦੋਂ ਪ੍ਰਸਿੱਧ ਅਦਾਕਾਰ ਅਮ੍ਰਿਤਪਾਲ ਛੋਟੂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ।

ਦੱਸ ਦਈਏ ਕਿ ਮਸ਼ਹੂਰ ਅਦਾਕਾਰ ਅਮ੍ਰਿਤਪਾਲ ਛੋਟੂ ਦਾ ਦਿਹਾਂਤ ਹੋ ਗਿਆ ਹੈ। ਸੋਸ਼ਲ ਮੀਡੀਆ ਦੇ ਉੱਪਰ ਇਸ ਅਦਾਕਾਰ ਦੇ ਦਿਹਾਂਤ ਹੋਣ ਦੀ ਜਾਣਕਾਰੀ ‘PFTAA Punjabi Film And T.V Actors Association’ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਦੱਸ ਦਈਏ ਕਿ ਪੰਜਾਬੀ ਫ਼ਿਲਮ ਇੰਡਸਟਰੀ ਚ ਮਸ਼ਹੂਰ ਅਦਾਕਾਰ ਅਮ੍ਰਿਤਪਾਲ ਛੋਟੂ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਹੈ। ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।

ਸੋਸ਼ਲ ਮੀਡੀਆ ਤੇ ਇਸ ਖ਼ਬਰ ਦੇ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਅਦਾਕਾਰ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਵੱਖ ਵੱਖ ਫ਼ਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਉਨਾਂ ਦੇ ਦਿਹਾਂਤ ਤੋਂ ਪੰਜਾਬੀ ਫਿਲਮ ਜਗਤ ਵਿਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਉਨ੍ਹਾਂ ਦੀ ਕਮੀ ਵੀ ਉਨ੍ਹਾਂ ਦੇ ਪਰਿਵਾਰ ਵਿਚ ਵੀ ਕਦੇ ਪੂਰੀ ਨਹੀਂ ਹੋ ਸਕਦੀ।


                                       
                            
                                                                   
                                    Previous Postਪੰਜਾਬ ਚ ਇਥੇ ਮਾਮੂਲੀ ਤਕਰਾਰ ਕਾਰਨ ਗੋਲੀਆਂ ਮਾਰ ਕੀਤਾ ਦੋਸਤ ਦਾ ਕਤਲ
                                                                
                                
                                                                    
                                    Next Postਪੰਜਾਬ ਦੇ ਮੁਲਾਜ਼ਮਾਂ ਲਈ ਹਾਈਕੋਰਟ ਵਲੋਂ ਆਈ ਵੱਡੀ ਖੁਸ਼ਖਬਰੀ
                                                                
                            
               
                            
                                                                            
                                                                                                                                            
                                    
                                    
                                    



