ਆਈ ਤਾਜਾ ਵੱਡੀ ਖਬਰ
ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ, ਜਿੱਥੇ ਜਾ ਕੇ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ l ਇਸੇ ਵਿਚਾਲੇ ਹੁਣ ਮੰਦਭਾਗੀ ਖ਼ਬਰ ਦੁਬਈ ਤੋਂ ਸਾਹਮਣੇ ਆਈ, ਜਿੱਥੇ ਲਾਪਤਾ ਨੌਜਵਾਨ ਜਿਹੜਾ ਕੁਝ ਸਮਾਂ ਪਹਿਲਾਂ ਲਾਪਤਾ ਹੋਇਆ ਸੀ, ਹੁਣ ਉਸਦੀ ਲਾਸ਼ ਮਿਲੀ ਹੈ l ਜਿਸ ਕਾਰਨ ਪਿੱਛੇ ਰਹਿੰਦੇ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ l ਮਾਮਲਾ ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਭਾਗੋਰਾਈਆ ਦਾ ਹੈ, ਜਿੱਥੇ ਬਲਜਿੰਦਰ ਸਿੰਘ ਨਾਮਕ ਇਕ ਨੌਜਵਾਨ ਆਪਣੇ ਸੁਨਹਿਰੀ ਭਵਿੱਖ ਤੇ ਘਰ ਦੇ ਬੁਰੇ ਹਲਾਤਾਂ ਨੂੰ ਸੁਧਾਰਨ, ਗਰੀਬੀ ਕੱਢਣ ਲਈ ਵਿਦੇਸ਼ੀ ਧਰਤੀ ਦੁਬਈ ਗਿਆ l
ਜਿੱਥੇ ਕਰੀਬ 20-25 ਦਿਨ ਪਹਿਲਾਂ ਦੁਬਈ ਤੋਂ ਸ਼ੱਕੀ ਹਾਲਾਤ ‘ਚ ਲਾਪਤਾ ਹੋ ਗਿਆ ਸੀ। ਪਰ ਉਸਦੇ ਕੁਝ ਦਿਨ 29 ਜੁਲਾਈ ਨੂੰ ਜਦੋਂ, ਦੁਬਈ ਦੀ ਇਕ ਕੰਪਨੀ ਵੱਲੋਂ ਪਰਿਵਾਰ ਨੂੰ ਫੋਨ ਆਉਂਦਾ ਹੈ ਕਿ ਤੁਹਾਡੇ ਲੜਕੇ ਦੀ ਹਾਰਟ ਅਟੈਕ ਨਾਲ ਮੌਤ ਗਈ ਤਾਂ ਪੁੱਤ ਦੀ ਮੌਤ ਦਾ ਗ਼ਮ ਨਾ ਸਹਾਰਦੇ ਹੋਏ ਬਲਜਿੰਦਰ ਦੀ ਮਾਂ ਦੀ ਵੀ ਮੌਤ ਹੋ ਜਾਂਦੀ ਹੈ।ਇਹ ਖ਼ਬਰ ਸੁਣਦੇ ਸਾਰ ਹੀ, ਮਾਂ-ਪੁੱਤ ਦੀ ਮੌਤ ਮਗਰੋਂ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੂਜੇ ਪਾਸੇ ਪਰਿਵਾਰਕ ਮੈਂਬਰ ਵੱਲੋਂ ਬਲਜਿੰਦਰ ਜਿਸ ਕੰਪਨੀ ਵਿਚ ਕੰਮ ਕਰਦਾ ਸੀ, ਉਸ ਡਿਸਕਵਰੀ ਕੰਪਨੀ ਦੇ ਉੱਚ ਅਧਿਕਾਰੀਆਂ ’ਤੇ ਵੀ ਗੰਭੀਰ ਦੋਸ਼ ਲਗਾਏ ਜਾ ਰਹੇ ਹਨ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬਲਜਿੰਦਰ ਸਿੰਘ 12 ਜੁਲਾਈ ਤੋਂ ਲਾਪਤਾ ਸੀ, ਉਸ ਨਾਲ ਕਿਸੇ ਵੀ ਤਰ੍ਹਾਂ ਸੰਪਰਕ ਨਹੀਂ ਹੋ ਪਾ ਰਿਹਾ ਸੀ। ਜਦੋਂ ਉਸਦੇ ਬਲਜਿੰਦਰ ਦੇ ਨਾਲ ਰਹਿਣ ਵਾਲੇ ਕੁਝ ਸਾਥੀਆਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਕਮਰੇ ਵਿਚੋਂ ਗਾਇਬ ਹੈ ਅਤੇ ਉਸਦਾ ਸਮਾਨ ਉਥੇ ਹੀ ਪਿਆ ਹੋਇਆ। ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ ਲਗਾਇਆ ਕਿ ਇਸ ਬਾਬਤ ਜਦੋਂ ਉਨ੍ਹਾਂ ਵਲੋਂ ਕੰਪਨੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਸਾਨੂੰ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ, ਬਲਕਿ ਇਹ ਆਖ ਕੇ ਟਾਲ ਦਿੱਤਾ ਕਿ ਸਾਨੂੰ ਲੱਗਦਾ ਹੈ ਕਿ ਬਲਜਿੰਦਰ ਕਿਧਰੇ ਚਲਾ ਗਿਆ ਹੈ।
ਜਿਸ ਕਾਰਨ ਪਰਿਵਾਰਕ ਮੈਂਬਰਾਂ ਨੇ ਬਲਜਿੰਦਰ ਦੀ ਸ਼ਨਾਖਤ ਤੋਂ ਬਿਨਾਂ ਲਾਸ਼ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਗੁਹਾਰ ਲਗਾਈ ਹੈ।
Previous PostLPG ਸਿਲੰਡਰ ਵਰਤਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ , ਕੀਮਤਾਂ ਹੋਈਆਂ ਏਨੀਆਂ ਸਸਤੀਆਂ
Next Postਮਸ਼ਹੂਰ ਪੰਜਾਬੀ ਕਲਾਕਾਰ ਸੋਨੀ ਮਾਨ ਦੇ ਦੋਸਤ ਰਣਬੀਰ ਸਿੰਘ ਬਾਠ ਦੇ ਘਰ NIA ਨੇ ਕੀਤੀ ਛਾਪੇਮਾਰੀ