ਆਈ ਤਾਜਾ ਵੱਡੀ ਖਬਰ 

ਟੀਵੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਹਨਾਂ ਵੱਲੋਂ ਆਪਣੀ ਕਲਾਕਾਰੀ ਦੇ ਨਾਲ ਲੋਕਾਂ ਦੇ ਦਿਲਾਂ ਦੇ ਉੱਪਰ ਰਾਜ ਕੀਤਾ ਜਾ ਚੁੱਕਿਆ ਹੈ l ਇਸੇ ਵਿਚਾਰੇ ਟੀਵੀ ਇੰਡਸਟਰੀ ਨਾਲ ਜੁੜੀ ਹੋਈ ਇੱਕ ਬੇਹਦ ਹੀ ਬੁਰੀ ਖਬਰ ਸਾਹਮਣੇ ਆਈ ਹੈ ਕਿ ਦਿਗਜ ਅਦਾਕਾਰਾਂ ਦੀ ਮੌਤ ਹੋ ਚੁੱਕੀ ਹੈ, ਜਿਸ ਕਾਰਨ ਇੰਡਸਟਰੀ ਦੇ ਵਿੱਚ ਸੋਗ ਦੀ ਲਹਿਰ ਭਾਈ ਜਾ ਰਹੀ ਹੈ l ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮਸ਼ਹੂਰ ਟੀਵੀ ਅਦਾਕਾਰਾ ਆਸ਼ਾ ਸ਼ਰਮਾ ਇਸ ਫਾਨੀ ਸੰਸਾਰ ਨੂੰ ਸਦਾ ਸਦਾ ਦੇ ਲਈ ਅਲਵਿਦਾ ਆਖ ਚੁੱਕੇ ਹਨ ਤੇ ਉਨਾਂ ਦੇ ਦਿਹਾਂਤ ਕਾਰਨ ਪੂਰੀ ਟੀਵੀ ਇੰਡਸਟਰੀ ਸੋਗ ‘ਚ ਹੈ।

ਇੰਡਸਟਰੀ ਨਾਲ ਜੁੜੀਆਂ ਹੋਈਆਂ ਹਸਤੀਆਂ ਦੇ ਵੱਲੋਂ ਤੇ ਉਹਨਾਂ ਨੂੰ ਚਾਹੁਣ ਵਾਲਿਆਂ ਦੇ ਵੱਲੋਂ ਹੁਣ ਲਗਾਤਾਰ ਆਪੋ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਉੱਪਰ ਆਸ਼ਾ ਜੀ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਉਹਨਾਂ ਦੀ ਮੌਤ ਦੇ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਆਸ਼ਾ ਟੀਵੀ ਦੀ ਦੁਨੀਆ ਵਿੱਚ ਇੱਕ ਜਾਣਿਆ-ਪਛਾਣਿਆ ਨਾਮ ਰਿਹਾ । ਮਸ਼ਹੂਰ ਅਦਾਕਾਰਾ ਆਸ਼ਾ ਸ਼ਰਮਾ ਨੇ ਅੱਜ ਆਖਰੀ ਸਾਹ ਲੈ ਕੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਅਜਿਹੇ ਵਿੱਚ ਅੱਜ ਟੀਵੀ ਇੰਡਸਟਰੀ ਨੇ ਇੱਕ ਹੋਰ ਸਟਾਰ ਗੁਆ ਦਿੱਤਾ ਹੈ। ਇਸ ਖਬਰ ਦੀ ਪੁਸ਼ਟੀ ਕਰਦੇ ਹੋਏ, CINTAA ਨੇ ਸ਼ਰਮਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਇੱਕ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ, ਆਸ਼ਾ ਸ਼ਰਮਾ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕਰਦਾ ਹੈ। ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਹ ਖਬਰ ਉਹਨਾਂ ਦੇ ਚਾਹੁਣ ਵਾਲਿਆਂ ਨੂੰ ਤੇ ਉਹਨਾਂ ਨਾਲ ਕੰਮ ਕਰਨ ਵਾਲੇ ਕਲਾਕਾਰਾਂ ਤੱਕ ਪਹੁੰਚੀ ਤਾਂ ਉਹਨਾਂ ਦੇ ਵਿੱਚ ਇਕ ਸੋਗ ਦੀ ਲਹਿਰ ਪਾਈ ਜਾ ਰਹੀ l ਇੰਡਸਟਰੀ ਨੂੰ ਇੱਕ ਅਜਿਹਾ ਘੱਟ ਆ ਗਿਆ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ l ਦੱਸ ਦਈਏ ਕਿ ਅਦਾਕਾਰਾ ਨੇ ਕਈ ਟੀਵੀ ਸ਼ੋ ਦੇ ਵਿੱਚ ਕੰਮ ਕੀਤਾ ਤੇ ਜਿਆਦਾਤਰ ਮਾਂ ਤੇ ਦਾਦੀ ਦੀ ਭੂਮਿਕਾ ਨਿਭਾਈ l ਪਰ ਉਹਨਾਂ ਦੇ ਕੰਮ ਦੀ ਸਹਾਰਨਾ ਲੋਕ ਪੂਰੀ ਜਿੰਦਗੀ ਕਰਦੇ ਰਹਿਣਗੇ l
                                       
                            
                                                                   
                                    Previous Postਪੰਜਾਬ ਚ ਰਾਤੋ ਰਾਤ ਕਬਾੜੀਏ ਦੀ ਚਮਕੀ ਕਿਸਮਤ , ਬਣਿਆ ਕਰੋੜਪਤੀ
                                                                
                                
                                                                    
                                    Next Postਪੰਜਾਬ ਚ 11 ਵੀਂ ਜਮਾਤ ਚ ਪੜ੍ਹਦੀ ਨਬਾਲਿਗ ਵਿਦਿਆਰਥਣ ਨੇ ਦਿੱਤਾ ਬੱਚੇ ਨੂੰ ਜਨਮ
                                                                
                            
               
                            
                                                                            
                                                                                                                                            
                                    
                                    
                                    



