ਆਈ ਤਾਜਾ ਵੱਡੀ ਖਬਰ 

ਪੰਜਾਬ ‘ਚ ਇਨੀਂ ਦਿਨੀ ਅੱਤ ਦੀ ਗਰਮੀ ਪੈਂਦੀ ਪਈ ਹੈ, ਜਿਸ ਕਾਰਨ ਲੋਕ ਹੁੰਮਸ ਭਰੀ ਗਰਮੀ ਦੇ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਦੇ ਪਏ ਹਨ l ਇਸੇ ਵਿਚਾਲੇ ਹੁਣ ਪੰਜਾਬ ਦੇ ਵਿੱਚ ਵੱਧ ਰਹੀ ਗਰਮੀ ਵਿਚਾਲੇ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਾਰਟ ਜਾਰੀ ਹੋ ਚੁੱਕਿਆ ਹੈ l ਜਿਸ ਕਾਰਨ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਭਾਰੀ ਮੀਹ ਪੈ ਸਕਦਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਵੀ ਪੂਰਾ ਦਿਨ ਮੌਸਮ ਸਾਫ਼ ਰਹੇਗਾ,  ਬਹੁਤ ਸਾਰੇ ਇਲਾਕਿਆਂ ਦੇ ਵਿੱਚ ਅੱਜ ਤੇਜ਼ ਧੁੱਪ ਨਿਕਲੇਗੀ । ਅਜਿਹੇ ‘ਚ ਲੋਕਾਂ ਨੂੰ ਦਿਨ ਭਰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਪਰ ਇਸੇ ਵਿਚਾਲੇ ਰਾਹਤ ਭਰੀ ਖਬਰ ਇਹ ਹੈ ਕਿ ਪੰਜਾਬ ਦੇ ਕਈ ਜ਼ਿਲਿਆਂ ਦੇ ਵਿੱਚ ਮੀਹ ਪੈਣ ਨੂੰ ਲੈ ਕੇ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈ ਸਕਦਾ, ਜਿਸ ਦੇ ਚਲਦੇ ਕਈ ਜ਼ਿਲ੍ਹਿਆਂ ਦੇ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ । ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ 1.3 ਡਿਗਰੀ ਦਾ ਵਾਧਾ ਹੋਇਆ ਹੈ। ਜਦਕਿ ਇਹ ਆਮ ਤਾਪਮਾਨ ਨਾਲੋਂ 2.4 ਡਿਗਰੀ ਵੱਧ ਹੈ। ਰੂਪਨਗਰ ਵਿਚ ਸਭ ਤੋਂ ਵੱਧ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਪੰਜਾਬ ਦੇ ਵਿੱਚ ਮੌਨਸੂਨ ਕਾਫੀ ਸੁਸਤ ਹੋ ਚੁੱਕਿਆ ਹੈ ਜਿਸ ਕਾਰਨ ਅੱਤ ਦੀ ਗਰਮੀ ਪੈਂਦੀ ਪਈ ਹੈ ਤੇ ਲੋਕਾਂ ਨੂੰ ਵੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਵਿਚਾਲੇ ਹੁਣ ਪੰਜਾਬ ਦੇ ਮੌਸਮ ਨੂੰ ਲੈ ਕੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ ਕਿ ਕੱਲ ਪੰਜਾਬ ਦੇ ਕਈ ਜਿਲਿਆਂ ਦੇ ਵਿੱਚ ਮੌਸਮ ਬਦਲਣ ਦੇ ਕਾਰਨ ਰਾਹਤ ਮਹਿਸੂਸ ਹੋ ਸਕਦੀ ਹੈ, ਜਦਕਿ ਕਈ ਜ਼ਿਲਿਆਂ ਦੇ ਵਿੱਚ ਪੈਣ ਦੀ ਵੀ ਸੰਭਾਵਨਾ ਪ੍ਰਗਟ ਕੀਤੀ ਹੋਈ ਹੈ।

                                       
                            
                                                                   
                                    Previous Postਪੰਜਾਬ ਸਰਕਾਰ ਵਲੋਂ ਇਸ ਦਿਨ ਕੀਤਾ ਛੁੱਟੀ ਦਾ ਐਲਾਨ , ਜਾਰੀ ਹੋਇਆ ਨੋਟੀਫ਼ਿਕੇਸ਼ਨ
                                                                
                                
                                                                    
                                    Next Postਪ੍ਰਸਿੱਧ ਅਦਾਕਾਰ ਦੀ ਅਚਾਨਕ ਸਿਹਤ ਵਿਗੜਨ ਕਾਰਨ ਕਰਾਇਆ ਹਸਪਤਾਲ ਦਾਖਿਲ , ਹਾਲਤ ਨਾਜ਼ੁਕ
                                                                
                            
               
                            
                                                                            
                                                                                                                                            
                                    
                                    
                                    




