ਬਾਲੀਵੁੱਡ ਇੰਡਸਟਰੀ ਦੇ ਵਿੱਚ ਅਜਿਹੀਆਂ ਬਹੁਤ ਸਾਰੀਆਂ ਹੱਸਦੀਆਂ ਹਨ, ਜਿਨਾਂ ਵੱਲੋਂ ਆਪਣੇ ਕੰਮ ਦੇ ਨਾਲ ਲੋਕਾਂ ਦੇ ਦਿਲਾਂ ਦੇ ਉੱਪਰ ਰਾਜ ਕੀਤਾ ਗਿਆ ਹੈ। ਪਰ ਬੀਤੇ ਕੁਝ ਸਮੇਂ ਤੋਂ ਫਿਲਮ ਇੰਡਸਟਰੀ ਦੇ ਨਾਲ ਜੁੜੀਆਂ ਹੋਈਆਂ ਬੇਹਦ ਹੀ ਬੁਰੀਆਂ ਖਬਰਾਂ ਸਾਹਮਣੇ ਆਉਂਦੀਆਂ ਪਈਆਂ ਹਨ। ਇਸੇ ਵਿਚਾਲੇ ਹੁਣ ਇੱਕ ਹੋਰ ਮੰਦਭਾਗੀ ਖਬਰ ਭਾਰਤੀ ਸਿਨਮਾ ਤੋਂ ਸਾਹਮਣੇ ਆਈ । ਜਿੱਥੇ ਮਸ਼ਹੂਰ ਹਸਤੀ ਦੀ ਮੌਤ ਹੋ ਜਾਣ ਦੇ ਕਾਰਨ ਇੰਡਸਟਰੀ ਦੇ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਦਸਦਿਆਂ ਕਿ ਦਿੱਗਜ ਨਿਰਦੇਸ਼ਕ ਸ਼ਿਆਮ ਬੈਨੇਗਲ ਅੱਜ ਇਸ ਫਾਨੀ ਸੰਸਾਰ ਨੂੰ ਸਦਾ ਸਦਾ ਦੇ ਲਈ ਅਲਵਿਦਾ ਆਖ ਚੁੱਕੇ ਹਨ । 90 ਸਾਲ ਦੀ ਉਮਰ ‘ਚ ਉਹਨਾਂ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਉਹ ਲੰਬੇ ਸਮੇਂ ਤੋਂ ਉਮਰ ਸਬੰਧੀ ਬੀਮਾਰੀਆਂ ਤੋਂ ਪੀੜਤ ਸਨ, ਜਿਸ ਕਾਰਨ ਉਹਨਾਂ ਨੂੰ ਕਈ ਵਾਰ ਹਸਪਤਾਲ ਦੇ ਵਿੱਚ ਵੀ ਭਰਤੀ ਕਰਵਾਉਣਾ ਪਿਆ । ਸ਼ਿਆਮ ਬੈਨੇਗਲ ਦਾ ਇਸ ਦੁਨੀਆ ਤੋਂ ਚਲੇ ਜਾਣਾ ਪੂਰੀ ਇੰਡਸਟਰੀ ਲਈ ਵੱਡਾ ਘਾਟਾ ਹੈ, ਅਜਿਹਾ ਘਾਟਾ ਹੈ ,ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਤੇ ਇੰਡਸਟਰੀ ਨਾਲ ਜੁੜੀਆਂ ਹੋਈਆਂ ਹਸਤੀਆਂ ਦੇ ਵੱਲੋਂ ਹੁਣ ਲਗਾਤਾਰ ਉਹਨਾਂ ਦੀ ਮੌਤ ਦੇ ਉੱਪਰ ਦੁੱਖ ਜਾਹਿਰ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਦੀ ਬੇਟੀ ਪ੍ਰਿਆ ਬੈਨੇਗਲ ਨੇ ਇਸ ਖ਼ਬਰ ਦੀ ਪੁਸ਼ਟੀ ਕਰਦੇ ਕੀਤੀ ਤੇ ਕਿਹਾ ਕਿ ਅਜਿਹਾ ਇਕ ਦਿਨ ਹੋਣਾ ਹੀ ਸੀ। ਜਾਣਕਾਰੀ ਵਾਸਤੇ ਦੱਸ ਦਈਏ ਕਿ ਬੈਨੇਗਲ ਨੂੰ ਭਾਰਤ ਸਰਕਾਰ ਦੁਆਰਾ 1976 ‘ਚ ਪਦਮਸ਼੍ਰੀ ਤੇ 1991 ਵਿਚ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਦੀਆਂ ਸਫਲ ਫਿਲਮਾਂ ਵਿਚ ਮੰਥਨ, ਜ਼ੁਬੈਦਾ ਅਤੇ ਸਰਦਾਰੀ ਬੇਗਮ ਸ਼ਾਮਲ ਹਨ। ਦੱਸ ਦਈਏ ਕਿ ਇਸ ਹਸਤੀ ਦੇ ਦੇਹਾਂਤ ਤੇ ਫਿਲਮ ਇੰਡਸਟਰੀ ਨਾਲ ਜੁੜੇ ਹੋਏ ਕਲਾਕਾਰਾਂ ਦੇ ਵੱਲੋਂ ਹੀ ਨਹੀਂ ਸਗੋਂ ਦੇਸ਼ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਵੀ ਦੁਖ ਜਾਹਰ ਕੀਤਾ ਗਿਆ। ਸੋ ਅਸੀਂ ਵੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਦੇ ਵਿੱਚ ਨਿਵਾਸ ਸਥਾਨ ਬਖਸ਼ੋ ਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ੋ ।
                                                                            
                                                                                                                                            
                                    
                                    
                                    




