ਵੱਡੀ ਖਬਰ : ਪੰਜਾਬ ਦੇ ਏਸ ਜ਼ਿਲ੍ਹੇ ਵਿੱਚ ਇੰਟਰਨੈੱਟ ਹੋਇਆ ਬੰਦ !

ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੇ ਮੱਦੇਨਜ਼ਰ, ਫਰੀਦਕੋਟ ਜ਼ਿਲ੍ਹੇ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੇਵਾਵਾਂ ਰਾਤ 10 ਵਜੇ ਦੇ ਕਰੀਬ ਬੰਦ ਕੀਤੀਆਂ ਗਈਆਂ। ਹਾਲਾਂਕਿ, ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਜ਼ਿਲ੍ਹੇ ਵਿੱਚ ਹਾਲਾਤ ਪੂਰੀ ਤਰ੍ਹਾਂ ਕਾਬੂ ‘ਚ ਹਨ। ਉਮੀਦ ਹੈ ਕਿ ਦੁਪਹਿਰ ਤੱਕ ਇੰਟਰਨੈੱਟ ਸੇਵਾਵਾਂ ਨੂੰ ਦੁਬਾਰਾ ਚਾਲੂ ਕਰ ਦਿੱਤਾ ਜਾਵੇਗਾ। ਅਜੇ ਲਈ ਇਹ ਸੇਵਾਵਾਂ ਅਗਲੇ ਹੁਕਮਾਂ ਤਕ ਮੁਅੱਤਲ ਰਹਿਣਗੀਆਂ।