ਸਾਵਧਾਨ : ਪੰਜਾਬ ਚ ਕਰੋਨਾ ਨੇ ਫੈਲਾਏ ਪੈਰ ਹੁਣ ਇਸ ਜਿਲ੍ਹੇ ਚ ਵੀ ਆਇਆ

ਕੋਰੋਨਾ ਵਾਇਰਸ ਨੇ ਹੁਣ ਪੰਜਾਬ ਵਿੱਚ ਆਪਣਾ ਕਬਜ਼ਾ ਫੈਲਾਉਣਾ ਸ਼ੁਰੂ ਕਰ ਦਿੱਤਾ ਹੈ। ਕੁਝ ਦਿਨ ਪਹਿਲਾਂ, ਮੋਹਾਲੀ ‘ਚ ਸੂਬੇ ਦਾ ਪਹਿਲਾ ਕੇਸ ਸਾਹਮਣੇ ਆਇਆ ਸੀ, ਤੇ ਹੁਣ ਫਿਰੋਜ਼ਪੁਰ ਤੋਂ ਵੀ ਕੋਰੋਨਾ ਵਾਇਰਸ ਦਾ ਇੱਕ ਕੇਸ ਮਿਲਿਆ ਹੈ। ਜਾਣਕਾਰੀ ਮੁਤਾਬਕ, ਮਰੀਜ਼ ਅੰਬਾਲਾ ਤੋਂ ਆਇਆ ਸੀ ਅਤੇ ਇਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਵੇਲੇ ਮਰੀਜ਼ ਦੀ ਇਲਾਜ ਅਧੀਨ ਹੈ।

ਇਹ ਨੌਜਵਾਨ ਅੰਬਾਲਾ ਸ਼ਹਿਰ ਵਿੱਚ ਕੰਮ ਕਰਦਾ ਸੀ ਅਤੇ ਆਪਣੇ ਪਿਤਾ ਨੂੰ ਮਿਲਣ ਲਈ ਆਇਆ ਸੀ। ਇੱਥੇ ਆ ਕੇ ਉਸ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਜਦੋਂ ਉਸ ਨੇ ਕੋਰੋਨਾ ਦਾ ਰੈਪਿਡ ਟੈਸਟ ਕਰਵਾਇਆ, ਤਾਂ ਉਸ ਦੀ ਰਿਪੋਰਟ ਪਾਜ਼ੇਟਿਵ ਆਈ।

ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਮਰੀਜ਼ ਦੀ ਹਾਲਤ ਠੀਕ ਹੈ। ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ ਪਰ ਪੈਨਿਕ ਕਰਨ ਦੀ ਜ਼ਰੂਰਤ ਨਹੀਂ ਹੈ।