ਪੰਜਾਬ ਵਾਸੀਆਂ ਨੂੰ ਅੱਜ ਤੱਕ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਸੂਬੇ ਵਿੱਚ ਇੱਕ ਵਾਰ ਫਿਰ ਤੂਫ਼ਾਨੀ ਮੌਸਮ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੇ ਨਾਲ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜ਼ਾਹਿਰ ਕੀਤੀ ਗਈ ਹੈ, ਉਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਨਵਾਂਸ਼ਹਿਰ ਅਤੇ ਐੱਸ.ਏ.ਐੱਸ. ਨਗਰ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਬਿਜਲੀ ਦੀ ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਵੀ ਚਿਤਾਵਨੀ ਦਿੱਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ 5 ਤੋਂ 9 ਤਾਰੀਖ਼ ਤੱਕ ਮੌਸਮ ਸੁੱਕਾ ਰਹਿਣ ਦੀ ਉਮੀਦ ਹੈ, ਪਰ ਇਨ੍ਹਾਂ ਦਿਨਾਂ ਵਿੱਚ ‘ਲੂ’ ਚੱਲਣ ਅਤੇ ਗਰਮੀ ਵਿਚ ਵਾਧਾ ਹੋਣ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।