ਪੰਜਾਬ ‘ਚ ਅਗਲੇ 6 ਦਿਨ ਪੈਨ ਜਾ ਰਿਹਾ ਜ਼ਬਰਦਸਤ ਮੀਹ ਤੇ ਆ ਰਿਹਾ ਤੂਫਾਨ

 

 

 

ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 9 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਅਨੁਸਾਰ, ਅੱਜ ਤੋਂ 9 ਜੁਲਾਈ ਤੱਕ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਅੱਜ ਲਈ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

5 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਤੇਜ਼ ਤੂਫ਼ਾਨ ਅਤੇ ਹਨ੍ਹੇਰੀ ਝੱਖੜ ਦੀ ਵੀ ਸੰਭਾਵਨਾ ਹੈ। 6 ਅਤੇ 7 ਜੁਲਾਈ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਹੋ ਸਕਦਾ ਹੈ। ਇਸ ਦੌਰਾਨ ਪੰਜਾਬ ਦੇ 14 ਜ਼ਿਲ੍ਹਿਆਂ ਲਈ ਯੈਲੋ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਸੰਗਰੂਰ ਅਤੇ ਪਟਿਆਲਾ ਸ਼ਾਮਿਲ ਹਨ।

ਅਗਲੇ ਛੇ ਦਿਨਾਂ ਤੱਕ ਪੰਜਾਬ ਵਿੱਚ ਲਗਾਤਾਰ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। 8 ਅਤੇ 9 ਜੁਲਾਈ ਨੂੰ ਵੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਉੱਤਰੀ ਪੰਜਾਬ, ਖ਼ਾਸ ਕਰਕੇ ਪਠਾਨਕੋਟ, ਗੁਰਦਾਸਪੁਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਲਈ ਵਿਸ਼ੇਸ਼ ਚਿਤਾਵਨੀ ਜਾਰੀ ਕੀਤੀ ਹੈ, ਜਿੱਥੇ ਮੀਂਹ ਕਾਰਨ ਪਾਣੀ ਭਰਨ ਜਾਂ ਮਿੱਟੀ ਖਿਸਕਣ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ।