ਸਵੇਰੇ ਸਵੇਰੇ ਕੰਬੀ ਧਰਤੀ,ਆ ਗਿਆ ਜ਼ਬਰਦਸਤ ਭੂਚਾਲ

ਪੰਜਾਬ ਸਮੇਤ ਕਈ ਹਿਸਿਆਂ ਵਿੱਚ ਆਏ ਦਿਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ। ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਤੋਂ ਅਜਿਹਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇਥੇ ਸ਼ੁੱਕਰਵਾਰ ਸਵੇਰੇ ਭਾਰਤੀ ਸਮੇਂ ਅਨੁਸਾਰ 6:23:56 ਵਜੇ ਤਕਰੀਬਨ ਭੂਚਾਲ ਦੇ ਤੀਬਰ ਝਟਕੇ ਮਹਿਸੂਸ ਹੋਏ। ਭਾਰਤੀ ਮੌਸਮ ਵਿਭਾਗ ਮੁਤਾਬਕ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.5 ਦਰਜ ਕੀਤੀ ਗਈ।

ਇਸ ਭੂਚਾਲ ਤੋਂ ਇਲਾਕੇ ਵਿੱਚ ਥੋੜ੍ਹਾ ਡਰ ਦਾ ਮਾਹੌਲ ਬਣ ਗਿਆ, ਜਿਸ ਕਰਕੇ ਕਈ ਲੋਕ ਸਵੇਰੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਪਰ ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੁਚਨਾ ਨਹੀਂ ਮਿਲੀ।

ਸੂਤਰਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਭੂਚਾਲ ਦਾ ਕੇਂਦਰ ਚੰਬਾ ਖੇਤਰ ਵਿੱਚ 32.36 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 76.18 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਸਥਿਤ ਸੀ ਅਤੇ ਇਹ ਭੂਚਾਲ ਜ਼ਮੀਨ ਦੇ ਤਲ ਤੋਂ ਲਗਭਗ 5 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ।