ਪੰਜਾਬ ‘ਚ ਵੱਡਾ ਐਨਕਾਊਂਟਰ, ਪੁਲਸ ਨੇ ਤਾੜ-ਤਾੜ ਚਲਾ ਦਿੱਤੀਆਂ ਗੋਲੀਆਂ

ਫਾਜ਼ਿਲਕਾ ਪੁਲਿਸ ਵੱਲੋਂ ਸਾਹਿਲਪ੍ਰੀਤ ਨਾਂ ਦੇ ਨੌਜਵਾਨ ਦੇ ਕਤਲ ਮਾਮਲੇ ਵਿੱਚ ਦੋ ਦੋਸ਼ੀਆਂ ਨੂੰ ਕਾਬੂ ਕਰਨ ਲਈ ਇੱਕ ਐਨਕਾਊਂਟਰ ਕੀਤਾ ਗਿਆ। ਇਸ ਕਾਰਵਾਈ ਦੌਰਾਨ ਦੋਵੇਂ ਦੋਸ਼ੀਆਂ ਦੀਆਂ ਲੱਤਾਂ ‘ਚ ਗੋਲੀਆਂ ਲੱਗਣ ਕਾਰਨ ਉਹ ਜ਼ਖਮੀ ਹੋ ਗਏ। ਫਿਲਹਾਲ, ਦੋਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ, ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ 22 ਅਪ੍ਰੈਲ ਨੂੰ ਸਾਹਿਲਪ੍ਰੀਤ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਪਹਿਲਾਂ ਹੀ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਸੀ। ਬੀਤੀ ਰਾਤ ਪੁਲਿਸ ਨੂੰ ਹੋਰ ਦੋ ਦੋਸ਼ੀਆਂ ਬਾਰੇ ਇਨਪੁੱਟ ਮਿਲੀ, ਜਿਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ। ਪਰ ਦੋਸ਼ੀ ਭੱਜਣ ਲੱਗੇ, ਜਿਸ ਉੱਤੇ ਪੁਲਿਸ ਨੇ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ।

ਐੱਸ.ਐੱਸ.ਪੀ. ਮੁਤਾਬਕ, ਗੋਲੀ ਲੱਗਣ ਨਾਲ ਜ਼ਖਮੀ ਹੋਏ ਦੋਸ਼ੀਆਂ ਵਿੱਚੋਂ ਇਕ ਸੰਜੇ ਵਰਮਾ ਇਸ ਕਤਲਕਾਂਡ ‘ਚ ਸ਼ਾਮਿਲ ਸੀ। ਮਾਮਲੇ ਦੀ ਜਾਂਚ ਜਾਰੀ ਹੈ।