ਹੁਣੇ ਹੁਣੇ ਪਲਟੀ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ ਚਿਹਾੜਾ

ਅੱਜ ਸਿਰਸਾ ਵਿੱਚ ਇਕ ਗੰਭੀਰ ਸੜਕ ਹਾਦਸਾ ਵਾਪਰਣ ਦੀ ਖਬਰ ਸਾਹਮਣੇ ਆਈ ਹੈ, ਜਿਸ ਕਾਰਨ ਉਥੇ ਹੜਕੰਪ ਮਚ ਗਿਆ। ਮਿਲੀ ਜਾਣਕਾਰੀ ਮੁਤਾਬਕ, ਯਾਤਰੀਆਂ ਨਾਲ ਭਰੀ ਇੱਕ ਰੋਡਵੇਜ਼ ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ ਅਤੇ ਖੇਤਾਂ ਵਿੱਚ ਜਾ ਡਿੱਗੀ। ਹਾਦਸੇ ਦੀ ਆਵਾਜ਼ ਨਾਲ ਬੱਸ ਵਿੱਚ ਮੌਜੂਦ ਯਾਤਰੀਆਂ ਨੇ ਚੀਕ ਪਾਉਣੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਨੇੜਲੇ ਪਿੰਡਾਂ ਦੇ ਲੋਕ ਮੌਕੇ ‘ਤੇ ਦੌੜੇ ਆਏ।

ਉਹਨਾਂ ਨੇ ਬੱਸ ਦੇ ਸ਼ੀਸ਼ੇ ਤੋੜ ਕੇ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਹਾਦਸੇ ਵਿੱਚ ਲਗਭਗ 15 ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿੱਚ ਬੱਸ ਡਰਾਈਵਰ ਅਤੇ ਕੰਡਕਟਰ ਵੀ ਸ਼ਾਮਲ ਹਨ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਦੱਸਣਾ ਜ਼ਰੂਰੀ ਹੈ ਕਿ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬੱਸ ਇੱਕ ਪਿੰਡ ਤੋਂ ਯਾਤਰੀਆਂ ਨੂੰ ਚੁੱਕ ਕੇ ਨਿਕਲ ਰਹੀ ਸੀ। ਰਸਤੇ ਵਿੱਚ ਮੀਂਹ ਕਾਰਨ ਖਰਾਬ ਹੋਈ ਸੜਕ ਡਰਾਈਵਰ ਵਲੋਂ ਨਾਂਭਾਲੀ ਜਾ ਸਕੀ ਅਤੇ ਨਤੀਜੇ ਵਜੋਂ ਬੱਸ ਪਲਟ ਗਈ। ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।