ਅੰਮ੍ਰਿਤਸਰ ਦੇ 14 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਜਾਰੀ

ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਕਸਬੇ ਰਮਦਾਸ ਨਾਲ ਲੱਗਦੇ 14 ਪਿੰਡਾਂ ਨੂੰ ਖਾਲੀ ਕਰਨ ਲਈ ਪ੍ਰਸ਼ਾਸਨ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਲਗਾਤਾਰ ਬਰਸਾਤ ਅਤੇ ਰਾਵੀ ਦਰਿਆ ਦੇ ਵਧਦੇ ਪਾਣੀ ਕਾਰਨ ਹੜ੍ਹਾਂ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਹਾਲਾਤ ਨਾਲ ਨਜਿੱਠਣ ਲਈ ਅਜਨਾਲਾ ਦੇ ਤਹਿਸੀਲਦਾਰ, ਰਮਦਾਸ ਦੇ ਬੀ.ਡੀ.ਪੀ.ਓ ਅਤੇ ਨਾਇਬ ਤਹਿਸੀਲਦਾਰ ਨੂੰ ਇਨ੍ਹਾਂ ਪਿੰਡਾਂ ਦੀ ਖਾਲੀ ਕਰਵਾਈ ਯਕੀਨੀ ਬਣਾਉਣ ਲਈ ਹੁਕਮ ਦਿੱਤੇ ਗਏ ਹਨ।

ਜਿਨ੍ਹਾਂ ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਹਨ ਉਹ ਹਨ – ਘੋਨੇਵਾਲਾ, ਨਿੱਸੋਕੇ, ਪੰਜਗਰਾਈ ਵਾਹਲਾ, ਘੁਬਰਾਏ, ਰੂੜੇਵਾਲ, ਦਰਿਆ ਮੂਸਾ, ਮਲਕਪੁਰ, ਗਿੱਲਾਂਵਾਲੀ, ਬੇਦੀ ਛੰਨਾ, ਕੋਟ ਰਜਾਦਾ, ਚਾਹੜਪੁਰ, ਕਮੀਰਪੁਰਾ, ਬੱਲ ਲੱਭੇ ਦਰਿਆ ਤੇ ਸਾਹੇਵਾਲਾ

ਇਸ ਦੇ ਨਾਲ ਹੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਡਿਊਟੀ ਤੋਂ ਗੈਰ-ਹਾਜ਼ਰ ਨਹੀਂ ਰਹੇਗਾ ਅਤੇ ਨਾ ਹੀ ਫੋਨ ਬੰਦ ਕਰੇਗਾ। ਹਰ ਇੱਕ ਕਾਲ ਨੂੰ ਅਟੈਂਡ ਕਰਨਾ ਲਾਜ਼ਮੀ ਹੋਵੇਗਾ ਤਾਂ ਜੋ ਰਾਹਤ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਪੈ ਸਕੇ।