ਤਰਨਤਾਰਨ: ਜ਼ਿਲ੍ਹਾ ਅਦਾਲਤ ਨੇ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ 12 ਸਾਲ ਪੁਰਾਣੇ ਕੇਸ ਵਿੱਚ 4 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਬੁੱਧਵਾਰ ਨੂੰ ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਕਰਾਰ ਦੇ ਕੇ ਗ੍ਰਿਫ਼ਤਾਰ ਕੀਤਾ ਸੀ।
ਇਸੇ ਮਾਮਲੇ ਨਾਲ ਜੁੜੇ ਹੋਰ ਮੁਲਜ਼ਮਾਂ ਨੂੰ ਵੀ ਅਦਾਲਤ ਵੱਲੋਂ 6–6 ਮਹੀਨੇ ਦੀ ਸਜ਼ਾ ਦਿੱਤੀ ਗਈ ਹੈ। ਇਹ ਕੇਸ ਮਾਰਚ 2013 ਵਿੱਚ ਦਰਜ ਹੋਇਆ ਸੀ, ਜਦੋਂ ਇੱਕ ਪੀੜਤਾ ਨੇ ਲਾਲਪੁਰਾ ਸਮੇਤ ਕੁਝ ਹੋਰਾਂ ‘ਤੇ ਬਦਸਲੂਕੀ ਦੇ ਦੋਸ਼ ਲਗਾਏ ਸਨ।
ਲਗਾਤਾਰ ਚੱਲ ਰਹੀ ਅਦਾਲਤੀ ਕਾਰਵਾਈ ਦੇ ਬਾਅਦ, ਆਖਿਰਕਾਰ 12 ਸਾਲ ਬਾਅਦ ਅਦਾਲਤ ਨੇ ਇਸ ਮਾਮਲੇ ਦਾ ਫ਼ੈਸਲਾ ਸੁਣਾ ਦਿੱਤਾ।