ਪੰਜਾਬ ਸਰਕਾਰ ਨੇ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਦੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਕੋਰੋਨਾ ਸਮੇਂ ਤੋਂ ਖੰਨਾ ਮੰਡੀ ਨਾਲ ਜੁੜੀ ਰਾਹੌਣ ਮੰਡੀ ਨੂੰ ਅਸਥਾਈ ਤੌਰ ‘ਤੇ ਯਾਰਡ ਵਜੋਂ ਵਰਤਿਆ ਜਾ ਰਿਹਾ ਸੀ, ਜਿਸ ਕਾਰਨ ਆਨਲਾਈਨ ਪ੍ਰਕਿਰਿਆ ਵਿੱਚ ਕਾਫ਼ੀ ਮੁਸ਼ਕਲਾਂ ਆ ਰਹੀਆਂ ਸਨ। ਹੁਣ ਸਰਕਾਰ ਨੇ ਰਾਹੌਣ ਨੂੰ ਅਧਿਕਾਰਕ ਤੌਰ ‘ਤੇ ਮੰਡੀ ਯਾਰਡ ਐਲਾਨ ਦਿੱਤਾ ਹੈ। ਇਸਦੇ ਨਾਲ ਹੀ ਇੱਥੇ ਝੋਨੇ ਦੀ ਖਰੀਦ ਵੀ ਸ਼ੁਰੂ ਹੋ ਗਈ ਹੈ। ਕੁਝ ਹੀ ਘੰਟਿਆਂ ਵਿੱਚ 50 ਹਜ਼ਾਰ ਤੋਂ ਵੱਧ ਬੋਰੀਆਂ ਝੋਨਾ ਖਰੀਦ ਲਈਆਂ ਗਈਆਂ।
ਖੰਨਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਦੱਸਿਆ ਕਿ ਮੰਤਰੀ ਤਰੁਨਪ੍ਰੀਤ ਸੌਂਦ ਦੇ ਯਤਨਾਂ ਨਾਲ ਇਹ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਈ ਹੈ, ਜਿਸ ਨਾਲ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਨਾਲ ਖੰਨਾ ਦੀ ਮੁੱਖ ਮੰਡੀ ਵਿੱਚ ਫਸਲ ਦਾ ਗਲੱਟ (ਭੀੜ) ਨਹੀਂ ਬਣੇਗਾ।
ਮਾਰਕੀਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਨੇ ਵੀ ਕਿਹਾ ਕਿ ਸੰਬੰਧਤ ਮਹਿਕਮਿਆਂ ਨੇ ਤੁਰੰਤ ਕਾਰਵਾਈ ਕਰਕੇ ਕਿਸਾਨਾਂ ਦੀ ਇਹ ਮਹੱਤਵਪੂਰਨ ਮੰਗ ਪੂਰੀ ਕੀਤੀ ਹੈ।