ਪੰਜਾਬ ‘ਚ ਇਨ੍ਹਾਂ ਲੋਕਾਂ ਦੀ ਪੈਨਸ਼ਨ ਹੋਵੇਗੀ ਬੰਦ, ਹੋਇਆ ਐਲਾਨ

ਪਰਾਲੀ ਸਾੜਨ ਦੇ ਵਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਗਿੱਦੜਬਾਹਾ ਦੇ ਐਸ.ਡੀ.ਐਮ. ਵੱਲੋਂ ਕਿਸਾਨਾਂ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਹੜੇ ਕਿਸਾਨ ਪਰਾਲੀ ਸਾੜਦੇ ਪਾਏ ਜਾਣਗੇ, ਉਹਨਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇਗਾ ਅਤੇ ਨਾਲ ਹੀ ਉਨ੍ਹਾਂ ਦੇ ਪਰਿਵਾਰ ਦੀ ਪੈਨਸ਼ਨ ਤੇ ਹੋਰ ਸਰਕਾਰੀ ਸੁਵਿਧਾਵਾਂ ਵੀ ਰੋਕ ਦਿੱਤੀਆਂ ਜਾਣਗੀਆਂ

ਸੂਤਰਾਂ ਦੇ ਮੁਤਾਬਕ, ਐਸ.ਡੀ.ਐਮ. ਨੇ ਸਪੱਸ਼ਟ ਕੀਤਾ ਹੈ ਕਿ ਜਿਹੜੇ ਕਿਸਾਨ ਪਰਾਲੀ ਸਾੜਣ ਦੀ ਉਲੰਘਣਾ ਕਰਦੇ ਹਨ, ਉਨ੍ਹਾਂ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਕਿਸੇ ਵੀ ਸਰਕਾਰੀ ਯੋਜਨਾ ਦਾ ਲਾਭ ਨਹੀਂ ਲੈ ਸਕੇਗਾ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਆਂਗਣਵਾੜੀ ਵਰਕਰਾਂ ਨੂੰ ਵੀ ਖਾਸ ਜ਼ਿੰਮੇਵਾਰੀ ਦਿੱਤੀ ਗਈ ਹੈ, ਜੋ ਘਰ-ਘਰ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਸਥਿਤੀ ਦੀ ਰਿਪੋਰਟ ਤਿਆਰ ਕਰਨਗੇ।

ਐਸ.ਡੀ.ਐਮ. ਨੇ ਕਿਹਾ ਕਿ ਸਰਕਾਰ ਵੱਲੋਂ ਬਾਰ-ਬਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ, ਪਰ ਫਿਰ ਵੀ ਕੁਝ ਕਿਸਾਨ ਨਿਰਦੇਸ਼ਾਂ ਦੀ ਉਲੰਘਣਾ ਕਰ ਰਹੇ ਹਨ। ਹੁਣ ਅਜਿਹੇ ਮਾਮਲਿਆਂ ਵਿੱਚ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ

ਖ਼ਾਸ ਗੱਲ ਇਹ ਹੈ ਕਿ ਗਿੱਦੜਬਾਹਾ ਸਬਡਿਵੀਜ਼ਨ ਦੇ ਸਾਰੇ ਆਂਗਣਵਾੜੀ ਵਰਕਰਾਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਲ ਕੀਤਾ ਗਿਆ ਹੈ, ਤਾਂ ਜੋ ਲੋਕਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ।