ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਲੱਗਾ ਹੈ। ਹੁਣ ਮਜੀਠੀਆ ਦੀ ਦੀਵਾਲੀ ਵੀ ਜੇਲ੍ਹ ਵਿੱਚ ਹੀ ਬੀਤੇਗੀ, ਕਿਉਂਕਿ ਮੋਹਾਲੀ ਦੀ ਅਦਾਲਤ ਨੇ ਉਨ੍ਹਾਂ ਦੀ ਨਿਆਇਕ ਹਿਰਾਸਤ 1 ਨਵੰਬਰ ਤੱਕ ਵਧਾ ਦਿੱਤੀ ਹੈ।
ਅਦਾਲਤ ਵਿੱਚ ਮਜੀਠੀਆ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ, ਜਿਸ ਦੌਰਾਨ ਜੱਜ ਵੱਲੋਂ ਉਨ੍ਹਾਂ ਦੀ ਹਿਰਾਸਤ ਦੇ ਮਿਆਦ ਵਿੱਚ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ ਗਏ।
ਗੌਰ ਕਰਨਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ, ਅਤੇ ਤਦੋਂ ਤੋਂ ਉਹ ਨਾਭਾ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਹਨ। ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਮਾਮਲਾ ਦਰਜ ਹੈ, ਜਿਸ ਦੀ ਜਾਂਚ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਹੈ।