ਹੁਣੇ ਹੁਣੇ SGPC ਨੂੰ ਮਿਲਿਆ ਪ੍ਰਧਾਨ,ਆਇਆ ਨਤੀਜਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੁਣੇ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਦੁਪਹਿਰ ਕਰੀਬ 12 ਵਜੇ ਅਰਦਾਸ ਤੋਂ ਬਾਅਦ ਵੋਟਿੰਗ ਪ੍ਰਕਿਰਿਆ ਸ਼ੁਰੂ ਹੋਈ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਦੀ ਚੋਣ ਲਈ ਆਪਣਾ ਵੋਟ ਅਧਿਕਾਰ ਪ੍ਰਯੋਗ ਕੀਤਾ।
ਚੋਣ ਨਤੀਜਿਆਂ ਅਨੁਸਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਹਰਾ ਕੇ ਜਿੱਤ ਦਰਜ ਕੀਤੀ। ਧਾਮੀ ਨੂੰ ਕੁੱਲ 117 ਵੋਟਾਂ ਮਿਲੀਆਂ ਜਦਕਿ ਮਿੱਠੂ ਸਿੰਘ ਨੂੰ 18 ਵੋਟਾਂ ਪ੍ਰਾਪਤ ਹੋਈਆਂ। ਇਸ ਤਰ੍ਹਾਂ ਐਡਵੋਕੇਟ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਹਨ।