ਚੰਡੀਗੜ੍ਹ: ਪੰਜਾਬ ਦੇ ਅਸਲਾ ਲਾਇਸੈਂਸ ਧਾਰਕਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਸ ਵੱਲੋਂ ਲਗਭਗ 7 ਹਜ਼ਾਰ ਅਸਲਾ ਲਾਇਸੈਂਸ ਰੱਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਮੀਡੀਆ ਜਾਣਕਾਰੀਆਂ ਅਨੁਸਾਰ, ਸੂਬੇ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਤੋਂ ਬਾਅਦ ਇਹ ਕਦਮ ਚੁੱਕਣ ਦੇ ਸੰਕੇਤ ਦਿੱਤੇ ਹਨ।
ਸੂਬੇ ਵਿੱਚ ਵੱਧ ਰਹੀ ਅਪਰਾਧਕ ਸਰਗਰਮੀਆਂ ਅਤੇ ਗੋਲੀਆਂ ਚੱਲਣ ਦੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਅਸਲਾ ਲਾਇਸੈਂਸਾਂ ਦੀ ਦੁਬਾਰਾ ਜਾਂਚ ਕੀਤੀ ਜਾਵੇਗੀ। ਇਸ ਪ੍ਰਕਿਰਿਆ ਪੂਰੀ ਹੋਣ ਮਗਰੋਂ ਕਰੀਬ 7 ਹਜ਼ਾਰ ਅਸਲਾ ਲਾਇਸੈਂਸ ਰੱਦ ਕੀਤੇ ਜਾਣ ਦੀ ਸੰਭਾਵਨਾ ਹੈ। ਨਾਲ ਹੀ, ਸੀਨੀਅਰ ਅਧਿਕਾਰੀਆਂ ਅਤੇ ਥਾਣਾ ਇੰਚਾਰਜਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਵੀ ਕੀਤਾ ਜਾਵੇਗਾ।




