ਪੰਜਾਬ ਦੇ ਕਈ ਇਲਾਕਿਆਂ ਵਿੱਚ ਭਲਕੇ ਮੰਗਲਵਾਰ ਨੂੰ ਲੰਬੇ ਪਾਵਰ ਕੱਟ ਲੱਗਣ ਜਾ ਰਹੇ ਹਨ। ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕੰਮਾਂ ਕਰਕੇ ਕਈ ਫੀਡਰ ਬੰਦ ਰਹਿਣਗੇ। ਸੰਬੰਧਿਤ ਸ਼ਹਿਰਾਂ ਅਤੇ ਪਿੰਡਾਂ ਵਿੱਚ ਪਹਿਲਾਂ ਹੀ ਸੂਚਨਾ ਜਾਰੀ ਕਰ ਦਿੱਤੀ ਗਈ ਹੈ ਅਤੇ ਬਿਜਲੀ ਬੰਦ ਰਹਿਣ ਦਾ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।
ਕੋਟਫਤੂਹੀ ਵਿੱਚ ਬਿਜਲੀ ਬੰਦ ਰਹੇਗੀ
ਉੱਪ-ਮੰਡਲ ਅਫ਼ਸਰ (ਪਾਲਦੀ) ਕੋਟਫਤੂਹੀ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ 66 ਕੇ.ਵੀ. ਸਬ-ਸਟੇਸ਼ਨ ਕੋਟਫਤੂਹੀ ਤੋਂ ਚੱਲਦੇ 11 ਕੇ.ਵੀ. ਖੁਸ਼ਹਾਲਪੁਰ ਫੀਡਰ ਦੀ ਜ਼ਰੂਰੀ ਮੁਰੰਮਤ ਕਰਕੇ ਪਿੰਡ ਖੁਸ਼ਹਾਲਪੁਰ, ਅੱਛਰਵਾਲ, ਖੈਰੜ, ਭਗਤੂਪੁਰ, ਪਚਨੰਗਲ, ਬੀਕਾਪੁਰ, ਰਾਜਪੁਰ, ਨਗਦੀਪੁਰ, ਈਸਪੁਰ, ਮਖਸੂਸਪੁਰ, ਦਾਤਾ, ਚੇਲਾ, ਚੱਕ ਮੂਸਾ, ਕਾਲੂਪੁਰ, ਪੰਜੌੜ ਅਤੇ ਪੰਡੋਰੀ ਗੰਗਾ ਸਿੰਘ ਆਦਿ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਉਨ੍ਹਾਂ ਕਿਹਾ ਕਿ ਕੰਮ ਦੀ ਪ੍ਰਗਤੀ ਅਨੁਸਾਰ ਸਮੇਂ ਵਿੱਚ ਫੇਰਬਦਲ ਹੋ ਸਕਦਾ ਹੈ।
ਮਾਨਸਾ ਵਿੱਚ ਵੀ ਪਾਵਰ ਕੱਟ
ਮਾਨਸਾ ਵਿੱਚ 3 ਮਾਰਚ ਮੰਗਲਵਾਰ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਜਲੀ ਗੁੱਲ ਰਹੇਗੀ। ਸਹਾਇਕ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਗੋਇਲ ਨੇ ਦੱਸਿਆ ਕਿ 11 ਕੇ.ਵੀ. ਕੈਂਚੀਆਂ ਅਤੇ 11 ਕੇ.ਵੀ. ਬਰਨਾਲਾ ਰੋਡ ਫੀਡਰ ਦੀ ਮੁਰੰਮਤ ਕਾਰਨ ਸਾਈਂ ਮੰਦਰ ਤੋਂ ਆਟਾ ਮਾਰਕੀਟ ਤੱਕ, ਐਚ.ਐਸ. ਰੋਡ, ਛੋਟੀ ਮਾਨਸਾ ਤੋਂ ਲੱਲੂਆਣਾ ਰੋਡ, ਅਰਵਿੰਦ ਨਗਰ, ਜੰਨਤ ਇਨਕਲੇਵ, ਰਾਧਾ ਸੁਆਮੀ ਡੇਰੇ ਤੱਕ, ਡਾ. ਰਜਨੀਸ਼ ਸਿੱਧੂ ਦੇ ਪਿੱਛਲੇ ਇਲਾਕੇ ਅਤੇ ਠੂਠਿਆਂਵਾਲੀ ਰੋਡ ਖੇਤਰ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਰਹੇਗੀ।
ਨੂਰਪੁਰਬੇਦੀ ਵਿੱਚ ਸਪਲਾਈ ਪ੍ਰਭਾਵਿਤ
ਨੂਰਪੁਰਬੇਦੀ ਇਲਾਕੇ ਵਿੱਚ ਵੀ 11 ਕੇ.ਵੀ. ਝਾਂਡੀਆਂ ਫੀਡਰ ਦੀ ਮੁਰੰਮਤ ਅਤੇ ਦਰੱਖ਼ਤਾਂ ਦੀ ਕਟਾਈ ਕਾਰਨ 3 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਧਮਾਣਾ, ਗਰੇਵਾਲ, ਨੋਧੇਮਾਜਰਾ, ਨੀਲੀ ਰਾਜਗਿਰੀ, ਗੋਲੂਮਾਜਰਾ, ਜਟਵਾਹੜ, ਝਾਂਡੀਆਂ ਕਲਾਂ, ਝਾਂਡੀਆਂ ਖੁਰਦ, ਟਿੱਬਾ ਨੰਗਲ, ਬਾਲੇਵਾਲ ਅਤੇ ਬਾਹਮਣ ਮਾਜਰਾ ਆਦਿ ਪਿੰਡਾਂ ਵਿੱਚ ਬਿਜਲੀ ਸਪਲਾਈ ਬੰਦ ਰਹੇਗੀ।
ਬਿਜਲੀ ਵਿਭਾਗ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕੰਮਕਾਜ ਲਈ ਪਹਿਲਾਂ ਹੀ ਬਦਲਵਾਂ ਪ੍ਰਬੰਧ ਕਰ ਲੈਣ, ਕਿਉਂਕਿ ਮੁਰੰਮਤ ਕੰਮ ਦੇ ਚਲਦੇ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ।




