6 ਘੰਟੇ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ ‘ਚ ਲੱਗੇਗਾ ਲੰਬਾ ਬਿਜਲੀ ਕੱਟ

ਤਲਵਾੜਾ: ਸਹਾਇਕ ਕਾਰਜਕਾਰੀ ਇੰਜੀਨੀਅਰ ਉਪਮੰਡਲ ਤਲਵਾੜਾ ਇੰਜੀਨੀਅਰ ਚਤਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਮਾਰਚ ਨੂੰ 66 ਕੇਵੀ ਅਮਰੋਹ ਸਬ-ਸਟੇਸ਼ਨ ਤੋਂ ਚੱਲਣ ਵਾਲੇ 11 ਕੇਵੀ ਰਾਮਗੜ੍ਹ ਫੀਡਰ ਦੀ ਜ਼ਰੂਰੀ ਮੁਰੰਮਤ ਕੀਤੀ ਜਾ ਰਹੀ ਹੈ। ਇਸ ਕਾਰਨ ਇਸ ਫੀਡਰ ਨਾਲ ਜੁੜੇ ਪਿੰਡ ਅਮਰੋਹ, ਨੰਗਲ ਖਨੌੜਾ, ਧਰਮਪੁਰ ਕਰਟੋਲੀ, ਰਾਮਗੜ੍ਹ ਭਵਨੌਰ, ਝਰੇੜਾ ਅਤੇ ਸੰਧਾਨੀ ਆਦਿ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।

ਕੋਟ ਫਤੂਹੀ: ਉਪ-ਮੰਡਲ ਅਫਸਰ (ਪਾਲਦੀ) ਕੋਟ ਫਤੂਹੀ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ 66 ਕੇਵੀ ਸਬ-ਸਟੇਸ਼ਨ ਕੋਟ ਫਤੂਹੀ ਤੋਂ ਚੱਲਣ ਵਾਲੇ 11 ਕੇਵੀ ਖੁਸ਼ਹਾਲਪੁਰ ਫੀਡਰ ਦੀ ਮੁਰੰਮਤ ਕਾਰਨ 12 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਕਈ ਪਿੰਡਾਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਪ੍ਰਭਾਵਿਤ ਪਿੰਡਾਂ ਵਿੱਚ ਖੁਸ਼ਹਾਲਪੁਰ, ਅੱਛਰਵਾਲ, ਖੈਰੜ, ਭਗਤੂਪੁਰ, ਪਚਨੰਗਲ, ਬੀਕਾਪੁਰ, ਰਾਜਪੁਰ, ਨਕਦੀਪੁਰ, ਈਸਪੁਰ, ਮਖਸੂਸਪੁਰ, ਦਾਤਾ, ਚੇਲਾ, ਚੱਕ ਮੂਸਾ, ਕਾਲੂਪੁਰ, ਪੰਜੌੜ ਅਤੇ ਪੰਡੋਰੀ ਗੰਗਾ ਸਿੰਘ ਆਦਿ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੁਰੰਮਤ ਦੇ ਕੰਮ ਅਨੁਸਾਰ ਬਿਜਲੀ ਸਪਲਾਈ ਬਹਾਲ ਕਰਨ ਦਾ ਸਮਾਂ ਘੱਟ ਜਾਂ ਵੱਧ ਹੋ ਸਕਦਾ ਹੈ।