ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ ‘ਚ Alert

ਪੰਜਾਬ ਵਿੱਚ ਮੌਸਮ ਨੂੰ ਲੈ ਕੇ ਇੱਕ ਅਹਿਮ ਅਪਡੇਟ ਸਾਹਮਣੇ ਆਈ ਹੈ। India Meteorological Department (IMD) ਚੰਡੀਗੜ੍ਹ ਦੇ ਅਨੁਸਾਰ ਅੱਜ ਤੋਂ 23 ਅਪ੍ਰੈਲ ਤੱਕ ਸੂਬੇ ਵਿੱਚ ਮੌਸਮ ਵਿੱਚ ਵੱਡੇ ਬਦਲਾਅ ਵੇਖਣ ਨੂੰ ਮਿਲਣਗੇ। ਅੱਜ ਉੱਤਰੀ ਜ਼ਿਲ੍ਹਿਆਂ ਜਿਵੇਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਬਿਜਲੀ ਚਮਕਣ ਨਾਲ ਹਲਕੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਕੁਝ ਇਲਾਕਿਆਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਸੂਬੇ ਵਿੱਚ ਮੌਸਮ ਆਮ ਰਹੇਗਾ।

20 ਅਪ੍ਰੈਲ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਨਹੀਂ ਦਿੱਤੀ ਗਈ। ਪਰ 21 ਅਪ੍ਰੈਲ ਤੋਂ ਗਰਮੀ ਵਿੱਚ ਤੇਜ਼ੀ ਆਉਣ ਦੀ ਸੰਭਾਵਨਾ ਹੈ। 21 ਤੋਂ 23 ਅਪ੍ਰੈਲ ਤੱਕ ਕਈ ਜ਼ਿਲ੍ਹਿਆਂ ਵਿੱਚ ਹੀਟਵੇਵ ਅਤੇ ਗਰਮ ਰਾਤਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਖ਼ਾਸ ਕਰਕੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਮੋਹਾਲੀ, ਪਟਿਆਲਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਰਗੇ ਦੱਖਣੀ ਤੇ ਪੱਛਮੀ ਇਲਾਕਿਆਂ ਵਿੱਚ ਤਾਪਮਾਨ ਵੱਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਸਾਵਧਾਨ ਰਹਿਣ ਅਤੇ ਲੋੜੀਂਦੀਆਂ ਸੁਰੱਖਿਆ ਸਲਾਹਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।