ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਜੂਨ ਤੋਂ 9 ਦਿਨ ਪਹਿਲਾਂ…

ਪੰਜਾਬ ਵਿੱਚ ਗਰਮੀ ਲਗਾਤਾਰ ਵਧ ਰਹੀ ਹੈ ਅਤੇ ਮੰਗਲਵਾਰ ਦੇ ਮੁਕਾਬਲੇ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਇਜ਼ਾਫਾ ਦਰਜ ਕੀਤਾ ਗਿਆ ਹੈ। ਇਸੇ ਦਰਮਿਆਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਛੁੱਟੀਆਂ 23 ਮਈ ਤੋਂ 30 ਜੂਨ 2026 ਤੱਕ ਰਹਿਣਗੀਆਂ, ਜਦਕਿ ਅਧਿਆਪਕਾਂ ਨੂੰ 29 ਅਤੇ 30 ਜੂਨ ਨੂੰ ਸਕੂਲ ਹਾਜ਼ਰ ਹੋਣਾ ਪਵੇਗਾ।

ਦੂਜੇ ਪਾਸੇ ਪੰਜਾਬ ਵਿੱਚ ਪੈ ਰਹੀ ਤਿੱਖੀ ਧੁੱਪ ਅਤੇ ਲੂ ਕਾਰਨ ਸਕੂਲੀ ਬੱਚਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਮਾਪਿਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਜਲਦ ਕਰਨ ਦੀ ਮੰਗ ਤੇਜ਼ ਹੋ ਗਈ ਹੈ। ਮਾਪਿਆਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਤਾਪਮਾਨ ਵਿੱਚ 4 ਤੋਂ 5 ਡਿਗਰੀ ਤੱਕ ਵਾਧਾ ਹੋਇਆ ਹੈ, ਜਿਸ ਨਾਲ ਦੁਪਹਿਰ ਸਮੇਂ ਘਰ ਵਾਪਸੀ ਕਰਨ ਵਾਲੇ ਬੱਚਿਆਂ ਲਈ ਹਾਲਾਤ ਹੋਰ ਮੁਸ਼ਕਲ ਬਣ ਗਏ ਹਨ।

ਉਨ੍ਹਾਂ ਦੱਸਿਆ ਕਿ ਸਕੂਲ ਤੋਂ ਵਾਪਸ ਆਉਂਦੇ ਸਮੇਂ ਬੱਚਿਆਂ ਦੇ ਪਾਣੀ ਦੀਆਂ ਬੋਤਲਾਂ ਤੱਕ ਗਰਮ ਹੋ ਜਾਂਦੀਆਂ ਹਨ ਅਤੇ ਤਿੱਖੀ ਧੁੱਪ ਕਾਰਨ ਉਨ੍ਹਾਂ ਨੂੰ ਸਫ਼ਰ ਦੌਰਾਨ ਕਾਫੀ ਪਰੇਸ਼ਾਨੀ ਝੱਲਣੀ ਪੈਂਦੀ ਹੈ। ਭਾਰੀ ਗਰਮੀ ਕਾਰਨ ਦੁਪਹਿਰ ਵੇਲੇ ਸੜਕਾਂ ਵੀ ਸੁੰਨਸਾਨ ਦਿਖਾਈ ਦਿੰਦੀਆਂ ਹਨ, ਪਰ ਇਸ ਮੌਸਮ ਵਿੱਚ ਵੀ ਵਿਦਿਆਰਥੀਆਂ ਨੂੰ ਰੋਜ਼ਾਨਾ ਆਵਾਜਾਈ ਕਰਨੀ ਪੈ ਰਹੀ ਹੈ।